21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਬੀਕੇਯੂ ਸਿੱਧੂਪੁਰ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ <br/>

ਅਜੀਤ ਡੈਸਕ 13-05-2026
ਸੁਨਾਮ ਊਧਮ ਸਿੰਘ ਵਾਲਾ, 12 ਮਈ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਸ਼ੁਰੂ ਕੀਤਾ ਪੱਕਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਤੇ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਬਣਦੇ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖ਼ੁਦਕੁਸ਼ੀ ਕਰ ਲਈ ਮਜਬੂਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮਾਰਗੇਜ ਬੈਂਕ ਫ਼ਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪਿੰਡ ਹਰੀ ਨੌਂ ਦੇ ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਗੇਜ ਬੈਂਕ ਦੀਆਂ ਧੋਖਾ ਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਬੈਂਕ ਵੱਲੋਂ ਪੂਰੇ ਪੰਜਾਬ ਅੰਦਰ ਕਿਸਾਨਾਂ ਤੋਂ ਲਏ ਗਏ ਖ਼ਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ 10 ਜ਼ਿਲਿਆਂ 'ਚ ਲੈਂਡ ਮਾਰਗੇਜ ਬੈਂਕ ਦੀਆਂ ਬ੍ਰਾਂਚਾਂ ਨੂੰ ਬੰਦ ਕਰਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਬੈਂਕ ਨਾਲ ਸੰਬੰਧਿਤ ਬੀਕੇਯੂ ਏਕਤਾ ਸਿੱਧੂਪੁਰ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ | ਇਸ ਮੌਕੇ ਕੇਵਲ ਸਿੰਘ ਜਵੰਧਾਂ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਹਰੀ ਸਿੰਘ ਚੱਠਾ, ਕਾਲਾ ਸਿੰਘ ਜਵੰਧਾਂ, ਦੇਵ ਸਿੰਘ ਖਡਿਆਲ, ਸਾਧਾ ਸਿੰਘ ਨਮੋਲ, ਦਰਸ਼ਨ ਸਿੰਘ ਗੰਢੂਆਂ, ਕਰਮਜੀਤ ਸਿੰਘ ਗੰਢੂਆਂ, ਭਗਵੰਤ ਸਿੰਘ ਮੈਦੇਵਾਸ, ਗੁਰਵਿੰਦਰ ਸਿੰਘ ਛਾਹੜ, ਸੁਬੇਗ ਸਿੰਘ ਤੁਰੀ, ਹਰੀ ਸਿੰਘ ਅਕਬਰਪੁਰ, ਮਲਕੀਤ ਸਿੰਘ ਬਾਲਦ ਕਲਾਂ, ਦਰਸ਼ਨ ਸਿੰਘ ਖੋਖਰ ਕਲਾਂ, ਜਰਨੈਲ ਸਿੰਘ ਖੋਖਰ ਕਲਾਂ, ਮੇਜਰ ਸਿੰਘ ਸੁਰਜਨ ਭੈਣੀ, ਗੁਰਚਰਨ ਸਿੰਘ ਲਹਿਲ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਬ-ਇੰਸਪੈਕਟਰ ਹਰਭਜਨ ਸਿੰਘ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਬੀ.ਡੀ.ਐੱਸ. ਸਕੂਲ ਧਾਰੜ ਦਾ ਸ਼ਾਨਦਾਰ ਨਤੀਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।