22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਕਾਲ ਅਕੈਡਮੀਆਂ ਦੇ ਅੰਤਰ ਅਕੈਡਮੀ ਗਤਕਾ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 14-05-2026
ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫ਼ਤਿਹਗੜ੍ਹ ਗੰਢੂਆਂ ਵਿਖੇ (ਲੜਕੇ) ਦੇ 14 ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ ਜ਼ੋਨ ਪੱਧਰੀ ਅੰਤਰ ਅਕੈਡਮੀ ਗਤਕਾ ਮੁਕਾਬਲੇ ਕਰਵਾਏ ਗਏ, ਜਿਸ 'ਚ ਅਕਾਲ ਅਕੈਡਮੀ ਬੇਨੜਾ, ਅਕਾਲ ਅਕੈਡਮੀ ਫ਼ਤਿਹਗੜ੍ਹ ਗੰਢੂਆਂ, ਅਕਾਲ ਅਕੈਡਮੀ ਫਫੜੇ ਭਾਈ ਕੇ ਅਤੇ ਅਕਾਲ ਅਕੈਡਮੀ ਉੱਭਿਆ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਗਤਕੇ ਦੇ ਦਾਅ-ਪੇਚਾਂ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 17 ਸਾਲ ਤਾੋ ਘੱਟ ਉਮਰ ਵਰਗ ਦੇ ਗਤਕਾ ਮੁਕਾਬਲੇ 'ਚ ਅਕਾਲ ਅਕੈਡਮੀ ਉੱਭਿਆ ਦੀ ਟੀਮ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਫ਼ਤਿਹਗੜ੍ਹ ਗੰਢੂਆਂ ਨੇ ਦੂਜਾ ਸਥਾਨ ਅਤੇ ਅਕਾਲ ਅਕੈਡਮੀ ਫਫੜੇ ਭਾਈ ਕੇ ਦੀ ਟੀਮ ਤੀਜੇ ਸਥਾਨ 'ਤੇ ਰਹੀ | 14 ਸਾਲ ਤੋਂ ਘੱਟ ਉਮਰ ਵਰਗ 'ਚ ਅਕਾਲ ਅਕੈਡਮੀ ਫ਼ਤਿਹਗੜ੍ਹ ਗੰਢੂਆਂ ਦੀ ਟੀਮ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਫਫੜੇ ਭਾਈ ਕੇ ਨੇ ਦੂਜਾ ਅਤੇ ਅਕਾਲ ਅਕੈਡਮੀ ਉੱਭਿਆ ਦੀ ਟੀਮ ਤੀਜੇ ਸਥਾਨ 'ਤੇ ਰਹੀ | ਜੇਤੂ ਟੀਮਾਂ ਨੇ ਇੰਟਰ ਜ਼ੋਨ ਗਤਕਾ ਮੁਕਾਬਲੇ ਲਈ ਆਪਣੀ ਚੋਣ ਕਰਵਾਈ | ਅਕੈਡਮੀ ਪਿ੍ੰਸੀਪਲ ਅਨੁਰਾਧਾ ਬੱਬਰ, ਗਤਕਾ ਕੋਚ ਜਗਦੀਪ ਸਿੰਘ ਫਤਹਿਗੜ੍ਹ, ਲੈਕਚਰਾਰ ਰਾਜੀਵ ਅਰੋੜਾ ਅਤੇ ਅਕੈਡਮੀ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੀਆਂ 10 ਹੋਣਹਾਰ ਵਿਦਿਆਰਥਣਾਂ ਨੇ 'ਰਚਿਆ ਇਤਿਹਾਸ' <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਬਾਰ੍ਹਵੀਂ ਦੇ ਨਤੀਜੇ 'ਚ ਲੜਕੀਆਂ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।