22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜ਼ਿਲ੍ਹਾ ਮਲੇਰਕੋਟਲਾ ਦੀਆਂ 10 ਹੋਣਹਾਰ ਵਿਦਿਆਰਥਣਾਂ ਨੇ 'ਰਚਿਆ ਇਤਿਹਾਸ' <br/>

ਅਜੀਤ ਡੈਸਕ 14-05-2026
ਮਲੇਰਕੋਟਲਾ, 13 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੀ ਸਰਜ਼ਮੀਨ 'ਤੇ ਬਾਕੀ ਖੇਤਰਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਅੰਦਰ ਵੀ ਸੂਬੇ ਦੀਆਂ ਧੀਆਂ ਵੱਲੋਂ ਇਤਿਹਾਸ ਰਚ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਜਾ ਰਹੇ ਹਨ | ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ 'ਚ ਜ਼ਿਲ੍ਹਾ ਮਲੇਰਕੋਟਲਾ 'ਚੋਂ ਇੱਥੋਂ ਦੇ ਵੱਖ-ਵੱਖ ਸਕੂਲਾਂ ਦੀਆਂ 10 ਵਿਦਿਆਰਥਣਾਂ ਨੇ ਅੱਵਲ ਪੁਜ਼ੀਸ਼ਨ ਹਾਸਿਲ ਕਰਦਿਆਂ ਆਪਣਾ, ਆਪਣੇ ਮਾਪਿਆਂ ਦਾ ਤੇ ਜ਼ਿਲ੍ਹਾ ਮਲੇਰਕੋਟਲਾ ਦਾ ਨਾਮ ਰੌਸ਼ਨ ਕੀਤਾ ਹੈ | ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਕ੍ਰਮਵਾਰ ਆਸ਼ੀਸ਼ਾ ਇਜ਼ਹਾਰ 98.31, ਕਮਲਪ੍ਰੀਤ ਕੌਰ 96.92, ਅਸਮਨ ਗੁਲਜਾਰ 96. 92, ਹਿਆ ਅਬਦੁਲ 96.15, ਮਨਜੋਤ ਕੌਰ 96%, ਸਾਯਦਾ ਪ੍ਰਵੀਨ 96%, ਅਰੀਆ 95.85, ਮਰੀਅਮ 95.69, 95.69, ਸਾਜਦਾ ਨੇ 95.54 ਅੰਕ ਲੈ ਕੇ ਅੱਵਲ ਦਰਜੇ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਪੂਰੇ ਜ਼ਿਲ੍ਹੇ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ | ਇਨ੍ਹਾਂ ਬੱਚਿਆਂ ਦੀ ਪ੍ਰਾਪਤੀ ਤੇ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਜ਼ਿਲ੍ਹਾ ਮਲੇਰਕੋਟਲਾ ਦੀਆਂ ਅਹਿਮ ਹਸਤੀਆਂ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਪ੍ਰਧਾਨ ਜਰਨੈਲ ਸਿੰਘ ਭੋਗੀਵਾਲ ਨੇ ਆਖਿਆ ਕਿ ਇਨ੍ਹਾਂ ਬੱਚੀਆਂ ਦੀ ਇਹ ਇੱਕ ਬੇਹੱਦ ਵੱਡੀ ਪ੍ਰਾਪਤੀ ਹੈ ਜਿਸ 'ਤੇ ਪੂਰੇ ਜ਼ਿਲ੍ਹੇ ਮਲੇਰਕੋਟਲਾ ਨੂੰ ਮਾਣ ਹੈ | ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਜਿਹੀਆਂ ਹੋਣਹਾਰ ਬੱਚੀਆਂ ਦੇ ਲਈ ਸਿੱਖਿਆ ਦੇ ਖੇਤਰ ਅੰਦਰ ਕੁੱਝ ਵਿਸ਼ੇਸ਼ ਕਰਨ ਦੀ ਲੋੜ ਹੈ |

ਪਿਛਲੀ ਖ਼ਬਰ ਸੰਤ ਬਾਬਾ ਰਣਜੀਤ ਸਿੰਘ ਸਕੂਲ ਦਾ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਕਾਲ ਅਕੈਡਮੀਆਂ ਦੇ ਅੰਤਰ ਅਕੈਡਮੀ ਗਤਕਾ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।