22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਜਪਾ ਮਲੇਰਕੋਟਲਾ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਨਾਲ ਲੜੇਗੀ - ਵਰੁਣ ਜਿੰਦਲ

ਭਾਜਪਾ ਦੇ ਮਲੇਰਕੋਟਲਾ ਤੋਂ ਨਗਰ ਕੌਂਸਲ ਚੋਣਾਂ ਦੇ ਇੰਚਾਰਜ ਵਰੁਣ ਜਿੰਦਲ ਅਤੇ ਪ੍ਰਧਾਨ ਜਗਤ ਕਥੂਰੀਆ ਜਾਣਕਾਰੀ ਦਿੰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 14-05-2026
ਮਲੇਰਕੋਟਲਾ, 13 ਮਈ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਜਨਤਾ ਪਾਰਟੀ ਨੇ ਮਲੇਰਕੋਟਲਾ ਨਗਰ ਕੌਂਸਲ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਪ੍ਰਧਾਨਗੀ ਹੇਠ ਹੋਈ ਇੱਕ ਮਹੱਤਵਪੂਰਨ ਮੀਟਿੰਗ ਵਿਚ ਨਗਰ ਕੌਂਸਲ ਇੰਚਾਰਜ ਵਰੁਣ ਜਿੰਦਲ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਪੂਰੀ ਤਾਕਤ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਚੋਣ ਮੈਦਾਨ ਵਿਚ ਉੱਤਰੇਗਾ | ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਲੜਨ ਲਈ ਨਹੀਂ, ਸਗੋਂ ਵਿਕਾਸ, ਪਾਰਦਰਸ਼ਤਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨਾਲ ਚੋਣ ਮੈਦਾਨ ਵਿਚ ਉਤਰ ਰਹੀ ਹੈ | ਵਰੁਣ ਜਿੰਦਲ ਨੇ ਕਿਹਾ ਕਿ ਮਲੇਰਕੋਟਲਾ ਦੇ ਲੋਕ ਹੁਣ ਝੂਠੇ ਵਾਅਦਿਆਂ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਚਾਹੁੰਦੇ ਹਨ | ਭਾਜਪਾ ਹਰ ਵਾਰਡ ਵਿਚ ਇੱਕ ਮਜ਼ਬੂਤ ਸੰਗਠਨ, ਸਰਗਰਮ ਬੂਥ ਟੀਮਾਂ ਅਤੇ ਸਮਰਪਿਤ ਵਰਕਰਾਂ 'ਤੇ ਭਰੋਸਾ ਕਰਕੇ ਚੋਣਾਂ ਲੜੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਸ਼ਹਿਰ ਦੇ ਹਰ ਵਰਗ ਤੱਕ ਪਹੁੰਚਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ | ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਹਰ ਘਰ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਭਾਜਪਾ ਵਿਚ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਨੇ ਕਿਹਾ ਕਿ ਭਾਜਪਾ ਅਨੁਸ਼ਾਸਨ ਅਤੇ ਸੰਗਠਨ ਦੇ ਆਧਾਰ 'ਤੇ ਚੋਣਾਂ ਲੜੇਗੀ ਅਤੇ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਕਿਹਾ ਕਿ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਜਨਤਾ ਦੇ ਸਮਰਥਨ ਨਾਲ, ਭਾਜਪਾ ਨਗਰ ਕੌਂਸਲ ਚੋਣਾਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ | ਇਸ ਮੌਕੇ ਮਲੇਰਕੋਟਲਾ ਦੇ ਜਨਰਲ ਸਕੱਤਰ ਸੰਦੀਪ ਸੂਦ ਵੀ ਮੌਜੂਦ ਸਨ |

ਪਿਛਲੀ ਖ਼ਬਰ ਫਾਰਚੂਨ ਸਕੂਲ ਵਿਖੇ ਅਥਲੈਟਿਕਸ ਈਵੈਂਟ ਦਾ ਆਯੋਜਨ ਅਗਲੀ ਖ਼ਬਰ ਵਫ਼ਦ ਪੁਲਿਸ ਮੁਖੀ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।