22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਲਕੇ ਰਾਜ ਭਵਨ ਵੱਲ ਕੀਤੇ ਜਾ ਰਹੇ ਮਾਰਚ 'ਚ ਸੰਗਰੂਰ ਤੋਂ ਵੱਡੀ ਗਿਣਤੀ ਕਿਸਾਨ ਕਰਨਗੇ ਸ਼ਮੂਲੀਅਤ <br/>

ਅਜੀਤ ਡੈਸਕ 14-05-2026
ਸੰਗਰੂਰ, 13 ਮਈ (ਧੀਰਜ ਪਸ਼ੌਰੀਆ)- ਭਾਖੜਾ ਬਿਆਸ ਮੈਨੇਜਮੈਂਟ 'ਚੋਂ ਪੰਜਾਬ ਦੀ ਨੁਮਾਇੰਦਗੀ ਖੋਹਣ ਦੇ ਖ਼ਿਲਾਫ਼ ਅਤੇ ਹੋਰ ਮੰਗਾਂ ਨੂੰ ਲੈ ਕੇ 15 ਮਈ ਨੂੰ ਰਾਜ ਭਵਨ ਵੱਲ ਕੀਤੇ ਜਾ ਰਹੇ ਮਾਰਚ 'ਚ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇੱਥੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪੀਆਲ ਨੇ ਦੱਸਿਆ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਨੁਮਾਇੰਦਗੀ ਖੋਹਣ ਦੇ ਖ਼ਿਲਾਫ਼, ਪੰਜਾਬ ਦੇ ਪਾਣੀਆਂ ਦਾ ਮਸਲਾ, ਬਿਜਲੀ ਸੋਧ ਬਿੱਲ, ਸੀਡ ਬਿੱਲ, ਅਮਰੀਕਾ ਨਾਲ ਕਿਸਾਨ ਵਿਰਧੀ ਸਮਝੌਤਾ, ਕਿਸਾਨੀ ਕਰਜ਼ਾ, ਚੰਡੀਗੜ੍ਹ ਦਾ ਮਸਲਾ ਤੇ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਮੁਹਾਲੀ ਵਿਖੇ ਇਕੱਠੇ ਹੋ ਕੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਵਲੋਂ ਮੀਟਿੰਗ ਵਿਚ ਸ਼ਾਮਿਲ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਨਾਲ ਲੈ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ | ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਮਲਕੀਤ ਸਿੰਘ ਲੱਖਮੀਰਵਾਲਾ, ਰੋਹੀ ਸਿੰਘ ਮੰਗਵਾਲ, ਜਸਪਾਲ ਸਿੰਘ ਘਰਾਚੋਂ, ਨਾਜਰ ਸਿੰਘ ਤੇ ਕੁਲਦੀਪ ਸਿੰਘ ਰਾਮਗੜ ਸੰਧੂਆਂ, ਸੁਖਦੇਵ ਸਿੰਘ, ਅਮਰਜੀਤ ਸਿੰਘ ਤੇ ਮੇਜਰ ਸਿੰਘ ਖਨਾਲ ਕਲਾ, ਪ੍ਰੀਤਇੰਦਰ ਸਿੰਘ ਗਰੇਵਾਲ,ਗੁਰਜੰਟ ਸਿੰਘ ਮੰਗਵਾਲ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਹੋਕਾ <br/> ਅਗਲੀ ਖ਼ਬਰ ਫਾਰਚੂਨ ਸਕੂਲ ਵਿਖੇ ਅਥਲੈਟਿਕਸ ਈਵੈਂਟ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।