22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਹੋਕਾ <br/>

ਅਜੀਤ ਡੈਸਕ 14-05-2026
ਅਮਰਗੜ੍ਹ, 13 ਮਈ (ਪਵਿੱਤਰ ਸਿੰਘ) - ਪਿਛਲੇ ਇਕ ਦਹਾਕੇ ਤੋਂ 'ਸਾਦੇ ਵਿਆਹ ਸਾਦੇ ਭੋਗ ਨਾ ਕਰਜ਼ਾ ਨਾ ਚਿੰਤਾ ਰੋਗ' ਦਾ ਹੋਕਾ ਦਿੰਦੀ ਆ ਰਹੀ ਸਮਾਜ ਸੇਵੀ ਸੰਸਥਾ 'ਸਮਾਜ ਸੁਧਾਰ ਵੈੱਲਫੇਅਰ ਕਮੇਟੀ ਅਮਰਗੜ੍ਹ' ਦੀ ਅਹਿਮ ਇਕੱਤਰਤਾ ਪ੍ਰਧਾਨ ਹਰੀ ਸਿੰਘ ਖੇੜੀ ਸੋਡੀਆਂ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿੰਡ ਹੁਸੈਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਮਹਿੰਗਾਈ ਛੜੱਪੇ ਮਾਰ ਕੇ ਅਸਮਾਨ ਨੂੰ ਛੂ ਰਹੀ ਹੈ ਅਤੇ ਸਾਡੇ ਸਮਾਜ ਅੰਦਰ ਵਿਆਹਾਂ ਅਤੇ ਹੋਰ ਸਮਾਗਮਾਂ 'ਤੇ ਕੀਤੇ ਜਾਣ ਵਾਲੇ ਫ਼ਾਲਤੂ ਖਰਚੇ ਆਮ ਪਰਿਵਾਰਾਂ ਨੂੰ ਕਰਜ਼ੇ ਦੀ ਦਲਦਲ ਵੱਲ ਧੱਕ ਰਹੇ ਹਨ, ਜਿਨ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਾਡੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਸਾਦੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਸ਼ਾਦੀਆਂ, ਮਰਗ ਦੇ ਭੋਗਾਂ ਤੋਂ ਇਲਾਵਾ ਹੋਰ ਸਮਾਗਮਾਂ ਨੂੰ ਸਾਦੇ ਢੰਗ ਨਾਲ ਕਰ ਕੇ ਜਿੱਥੇ ਸਮਾਜ ਨੂੰ ਚੰਗੀ ਸੇਧ ਦੇਣ, ਉੱਥੇ ਹੀ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਦੇ ਹੋਏ ਕਰਜ਼ੇ ਤੋਂ ਮੁਕਤ ਕਰਨ ਦੇ ਲਈ ਯਤਨ ਕਰਨ | ਉਨ੍ਹਾਂ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜਿੱਥੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਉੱਥੇ ਹੀ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਅਤੇ ਪੋਲੀਥੀਨ ਦੀ ਵਰਤੋਂ ਵੀ ਸੰਜਮ ਨਾਲ ਕਰਨੀ ਚਾਹੀਦੀ ਹੈ | ਇਸ ਮੌਕੇ ਧੰਨਾ ਸਿੰਘ ਲਾਡੇਵਾਲ, ਮਾਸਟਰ ਸ਼ਾਮ ਸਿੰਘ ਲਾਡੇਵਾਲ, ਜੁਝਾਰ ਸਿੰਘ ਬਾਗੜੀਆਂ, ਹਰਵੀਰ ਸਿੰਘ ਬਾਗੜੀਆਂ, ਮਲਕੀਤ ਸਿੰਘ ਲਾਂਗੜੀਆਂ, ਕੁਲਦੀਪ ਸਿੰਘ, ਜਥੇਦਾਰ ਮੇਵਾ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ ਰਾਮਪੁਰ ਛੰਨਾ ਅਤੇ ਹਰਦਿਆਲ ਸਿੰਘ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ- ਅਰੋੜਾ <br/> ਅਗਲੀ ਖ਼ਬਰ ਭਲਕੇ ਰਾਜ ਭਵਨ ਵੱਲ ਕੀਤੇ ਜਾ ਰਹੇ ਮਾਰਚ 'ਚ ਸੰਗਰੂਰ ਤੋਂ ਵੱਡੀ ਗਿਣਤੀ ਕਿਸਾਨ ਕਰਨਗੇ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।