22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੰਗਾਂ ਨੂੰ ਲੈ ਕੇ ਸਫਾਈ ਮਜ਼ਦੂਰ ਯੂਨੀਅਨ ਨੇ ਕੀਤੀ ਰੋਸ ਰੈਲੀ <br/>

ਅਜੀਤ ਡੈਸਕ 14-05-2026
ਧੂਰੀ, 13 ਮਈ (ਲਖਵੀਰ ਸਿੰਘ ਧਾਂਦਰਾ)- ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਧੂਰੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਯੂਨੀਅਨ ਵਲੋਂ ਸ਼ਹਿਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੱਢੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮਨੋਜ ਰਾਣੀ ਅਤੇ ਜਰਨਲ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਠੇਕੇਦਾਰੀ ਸਿਸਟਮ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਆਊਟਸੋਰਸ ਰਾਹੀਂ ਕੰਮ ਕਰ ਰਹੇ ਮਾਲੀ, ਬੇਲਦਾਰ, ਸੇਵਾਦਾਰ, ਇਲੈਕਟਰੀਸ਼ਨ, ਪੰਪ ਆਪਰੇਟਰ, ਕੰਪਿਊਟਰ ਆਪਰੇਟਰ, ਸੀਵਰੇਜਮੈਨ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਰੈਗੂਲਰ ਪੋਸਟਾਂ ਦੇ ਅਧੀਨ ਲਿਆ ਕੇ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2023 ਵਿਚ ਬਣਾਈ ਗਈ 10 ਸਾਲਾ ਪਾਲਿਸੀ ਨੂੰ ਰੱਦ ਕਰ ਕੇ ਮਿੳਾੂਸੀਪਲ ਮੁਲਾਜ਼ਮਾਂ ਨੂੰ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸਾਰੀਆਂ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ | ਇਸ ਦੇ ਨਾਲ ਹੀ ਪੈਂਡਿੰਗ ਰਹਿੰਦੇ ਸਮੂਹ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰੇਜਮੈਨਾਂ ਨੂੰ ਬਿਨਾਂ ਸ਼ਰਤ ਵਿਭਾਗ ਦੇ ਅਧੀਨ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਕੰਟਰੈਕਟ ਬੇਸਸ ਮਿਊਸਪਲ ਮੁਲਾਜ਼ਮਾਂ ਨੂੰ ਬਰਾਬਰ ਕੰਮ, ਬਰਾਬਰ ਤਨਖ਼ਾਹ ਦੇ ਅਧਾਰ ਤੇ ਤਨਖ਼ਾਹ ਵਿਚ ਵਾਧਾ ਦਿੱਤਾ ਜਾਵੇ | ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿਚ ਹੜਤਾਲਾਂ ਅਤੇ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਅਸ਼ੋਕ ਕੁਮਾਰ, ਰਮੇਸ਼ ਕੁਮਾਰ, ਕਵਿਤਾ ਅਨੰਦ, ਰਾਜ ਕੁਮਾਰ, ਮਨੋਜ ਕੁਮਾਰ, ਸੰਜੀਵ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਧੂਰੀ ਦੇ ਮੈਂਬਰਾਂ ਅÏਰਤਾਂ ਅਤੇ ਮਰਦਾਂ ਨੇ ਭਾਗ ਲਿਆ |

ਪਿਛਲੀ ਖ਼ਬਰ ਗੁਰਜੋਤ ਢੀਂਡਸਾ ਦੇ ਚੇਅਰਮੈਨ ਬਣਨ 'ਤੇ ਕਾਂਗਰਸੀਆਂ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ- ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।