22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਈ ਲੌਂਗੋਵਾਲ ਨੇ ਜਾਣਿਆ ਸ੍ਰੀਮਤੀ ਨਿਰੰਜਣ ਕੌਰ ਕੰਬੋਜ ਦੀ ਸਿਹਤ ਦਾ ਹਾਲ <br/>

ਅਜੀਤ ਡੈਸਕ 14-05-2026
ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ) - ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਸਰਦਾਰਨੀ ਨਰੰਜਣ ਕੌਰ ਮਹਿਰੋਕ ਪਤਨੀ ਸਵ: ਸੁਰਿੰਦਰ ਸਿੰਘ ਭਾਅ ਜੀ ਜੋਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਦੀ ਸਿਹਤ ਦਾ ਹਾਲ ਜਾਣਿਆ | ਭਾਈ ਲੌਂਗੋਵਾਲ ਨੇ ਕਿਹਾ ਇਹ ਪੂਰਾ ਪਰਿਵਾਰ ਟਕਸਾਲੀ ਅਕਾਲੀ ਪਰਿਵਾਰ ਹੈ ਅਤੇ ਇਸ ਪਰਿਵਾਰ ਨੇ ਹਮੇਸ਼ਾ ਅਕਾਲੀ ਦਲ ਨਾਲ ਰਹਿ ਕੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਲੜਾਈ ਲੜੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਜੱਦੋ ਹੋਂਦ ਵਿੱਚ ਆਇਆ ਸੀ ਤਾ ਉਸ ਵਕਤ ਇਹ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਸੀ ਅਤੇ ਇਸ ਪਰਿਵਾਰ ਨੇ ਹਮੇਸ਼ਾ ਹੀ ਅਕਾਲੀ ਦਲ ਦੇ ਇਕ ਸੱਚੇ ਸਿਪਾਹੀ ਹੋਣ ਦਾ ਫ਼ਰਜ਼ ਨਿਭਾਇਆ ਹੈ | ਇਸ ਮੌਕੇ ਸ੍ਰੀਮਤੀ ਨਰੰਜਨ ਕੌਰ ਕੰਬੋਜ ਨੇ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਬੇਨਤੀ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਆਪਣੇ ਗਿਲੇ ਸ਼ਿਕਵੇ ਦੂਰ ਕਰ ਕੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋਕੇ ਅੱਗੇ ਵਧਣਾ ਚਾਹੀਦਾ ਹੈ | ਇਸ ਮੌਕੇ ਪ੍ਰਭਸ਼ਰਨ ਸਿੰਘ ਬੱਬੂ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰੁੱਖ 'ਤੇ ਚੜ੍ਹ ਕੇ ਹੰਗਾਮਾ ਕਰਨ ਵਾਲਾ ਨੌਜਵਾਨ ਭੇਜਿਆ ਜੇਲ੍ਹ <br/> ਅਗਲੀ ਖ਼ਬਰ ਸਰਕਾਰੀ ਸਕੂਲ ਮਹੇਰਨਾ ਕਲਾਂ ਦਾ 10ਵੀਂ ਦਾ ਨਤੀਜਾ ਸੌ ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।