16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਿੰਦਰਪਾਲ ਕੌਰ ਹੋਣਗੇ ਵਾਰਡ ਨੰਬਰ 7 ਤੋਂ ਉਮੀਦਵਾਰ

ਅਜੀਤ ਡੈਸਕ 15-05-2026
ਲੌਂਗੋਵਾਲ, 14 ਮਈ (ਵਿਨੋਦ ਸ਼ਰਮਾ) - ਨਗਰ ਕੌਂਸਲ ਚੋਣਾਂ 'ਚ ਹਰ ਹੀਲੇ ਜਿੱਤ ਪ੍ਰਾਪਤ ਕਰਨ ਦੇ ਮਕਸਦ ਨਾਲ ਰਾਜਨੀਤਕ ਪਾਰਟੀਆਂ ਵਲੋਂ ਤਕੜੀ ਜ਼ੋਰ ਅਜ਼ਮਾਇਸ਼ ਕੀਤੀ ਜਾ ਰਹੀ ਹੈ | ਲੌਂਗੋਵਾਲ ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 7 ਤੋਂ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਵ. ਸੁਖਦੇਵ ਸਿੰਘ ਢੀਂਡਸਾ ਦੇ ਨੇੜਲੇ ਮਿੱਤਰ ਅਤੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੇ ਧਰਮ ਪਤਨੀ ਸ਼ਿੰਦਰਪਾਲ ਕੌਰ ਨੂੰ ਉਮੀਦਵਾਰ ਬਣਾਏ ਜਾਣ ਦੇ ਐਲਾਨ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ | ਇਸ ਸਬੰਧੀ ਚੈਅਰਮੈਨ ਸਿੱਧੂ ਨੇ ਦੱਸਿਆ ਕਿ ਜਦੋਂ ਵੀ ਪਾਰਟੀ ਨੂੰ ਉਹਨਾਂ ਦੀ ਲੋੜ ਪਈ ਤਾਂ ਉਹਨਾਂ ਨਾ ਤਾਂ ਕਦੇ ਪਾਰਟੀ ਨੂੰ ਪਿੱਠ ਵਿਖਾਈ ਹੈ ਅਤੇ ਨਾ ਹੀ ਪੰਥ ਅਤੇ ਆਪਣੇ ਸਮਰਥਕਾਂ ਦੇ ਫੈਸਲੇ ਨੂੰ ਰੱਦ ਕੀਤਾ ਹੈ | ਉਹਨਾਂ ਲਈ ਪੰਥ ਅਤੇ ਆਪਣੇ ਸਮਰਥਕਾਂ ਦਾ ਹਰ ਹੁਕਮ ਸਰਬੋਤਮ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦਾ ਰਾਜਨੀਤਕ ਕੱਦ ਇਹਨਾਂ ਚੋਣਾਂ ਦਾ ਨਹੀਂ ਹੈ ਪ੍ਰੰਤੂ ਉਨ੍ਹਾਂ ਦੇ ਵੱਡੀ ਗਿਣਤੀ ਵਿਚ ਸਮਰਥਕਾਂ ਵਲੋਂ ਇੱਕਠ ਕਰਕੇ ਉਨ੍ਹਾਂ ਨੂੰ ਇਹਨਾਂ ਚੋਣਾਂ ਵਿੱਚ ਭਾਗ ਲੈਣ ਲਈ ਹੁਕਮ ਕੀਤਾ ਤਾਂ ਉਹ ਇਸ ਹੁਕਮ ਨੂੰ ਨਹੀਂ ਮੋੜ ਸਕੇ | ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲੌਂਗੋਵਾਲ ਦੇ ਸਾਰੇ 15 ਵਾਰਡਾਂ ਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦੇ ਸਮਰੱਥ ਹੈ, ਜੇਕਰ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਆਮ ਆਦਮੀ ਪਾਰਟੀ ਵਲੋਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਹਰ ਜ਼ਬਰ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਐਨ.ਓ.ਸੀ ਨਾ ਮਿਲਣ ਤੋਂ ਭੜਕੇ ਦਾਮਨ ਬਾਜਵਾ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।