15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਾਬਕਾ ਪ੍ਰਧਾਨ ਜਤਿੰਦਰ ਭੋਲਾ 'ਆਪ' ਦੇ ਚੋਣ ਇੰਚਾਰਜ ਲਗਾਏ <br/>

ਅਜੀਤ ਡੈਸਕ 15-05-2026
ਅਹਿਮਦਗੜ੍ਹ, 14 ਮਈ (ਰਵਿੰਦਰ ਪੁਰੀ) - ਨਗਰ ਕੌਂਸਲ ਚੋਣ ਮੁਹਿੰਮ ਪ੍ਰਤੀ ਆਮ ਆਦਮੀ ਪਾਰਟੀ ਵੱਲੋਂ ਸਰਗਰਮੀਆਂ ਜ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਸਬੰਧੀ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਅਹਿਮਦਗੜ੍ਹ ਦੇ ਸਾਰੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਅਤੇ ਨਾਲ ਹੀ ਨਗਰ ਕੌਂਸਲ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਜਤਿੰਦਰ ਭੋਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 17 ਵਾਰਡਾਂ ਲਈ ਆਪ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਚੋਣ ਮੁਹਿੰਮ ਦੀ ਦੇਖ-ਰੇਖ ਲਈ ਪਾਰਟੀ ਦਫ਼ਤਰ ਖੋਲਿ੍ਹਆ ਜਾ ਰਿਹਾ ਹੈ, ਜਿਸ ਦੇ ਇੰਚਾਰਜ ਜਤਿੰਦਰ ਭੋਲਾ ਹੋਣਗੇ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਕਮਲਜੀਤ ਸਿੰਘ ਉੱਭੀ, ਪ੍ਰਧਾਨ ਵਿੱਕੀ ਸ਼ਰਮਾ, ਸਾਬਕਾ ਪ੍ਰਧਾਨ ਜਤਿੰਦਰ ਭੋਲਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ, ਚੇਅਰਮੈਨ ਬਲਦੇਵ ਮਲੋਦੀਏ, ਰੋਮੀ ਢੰਡ, ਬਿੱਲੂ ਮਾਜਰੀ, ਸੰਜੇ ਸੂਦ, ਰਿੰਕੂ ਗਰਗ, ਪ੍ਰਧਾਨ ਮਨਿੰਦਰ ਪਾਲ ਸਿੰਘ, ਸ਼ੰਕਰ ਪਾਠਕ, ਸੋਨੀ ਸਲੋਕੀ, ਰਜਿੰਦਰ ਵਿੱਕੀ, ਡਾਕਟਰ ਕੁਲਦੀਪ ਭੁੱਲਰ, ਗੁਰਪ੍ਰੀਤ ਸਿੰਘ ਸੌਂਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਪਾਰ ਮੰਡਲ ਦੇ ਆਗੂ ਡਿਪਟੀ ਕਮਿਸ਼ਨਰ ਨੂੰ ਮਿਲੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਮੋਟਰਸਾਈਕਲ ਮਾਰਚ ਕਰਕੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।