15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਪਾਰ ਮੰਡਲ ਦੇ ਆਗੂ ਡਿਪਟੀ ਕਮਿਸ਼ਨਰ ਨੂੰ ਮਿਲੇ

ਅਜੀਤ ਡੈਸਕ 15-05-2026
ਸੁਨਾਮ ਊਧਮ ਸਿੰਘ ਵਾਲਾ, 14 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਦੇ ਇਕ ਵਫਦ ਨੇ ਚੇਅਰਮੈਨ ਸੰਦੀਪ ਜੈਨ ਅਤੇ ਉਪ ਚੇਅਰਮੈਨ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮਿਲ ਕੇ ਸਵਾਗਤ ਕੀਤਾ ਗਿਆ | ਇਸ ਸਮੇ ਵਪਾਰ ਮੰਡਲ ਦੇ ਆਗੂਆਂ ਨੇ ਜਿੱਥੇ ਡਿਪਟੀ ਕਮਿਸ਼ਨਰ ਨੂੰ ਵਪਾਰੀਆਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਠੋਸ ਹੱਲ ਦੀ ਮੰਗ ਵੀ ਕੀਤੀ, ਉੱਥੇ ਹੀ ਸੁਨਾਮ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ | ਇਸ ਸਮੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਪ੍ਰਸ਼ਾਸਨ ਹਮੇਸ਼ਾਂ ਵਚਨਬੱਧ ਹੈ |
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਪ੍ਰਧਾਨ ਜਤਿੰਦਰ ਭੋਲਾ 'ਆਪ' ਦੇ ਚੋਣ ਇੰਚਾਰਜ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।