15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਿਵਲ ਸਰਜਨ ਡਾ. ਅਮਰਜੀਤ ਕੌਰ ਵਲੋਂ ਲੌਂਗੋਵਾਲ ਹਸਪਤਾਲ ਦਾ ਅਚਨਚੇਤ ਦੌਰਾ

ਅਜੀਤ ਡੈਸਕ 15-05-2026
ਲੌਂਗੋਵਾਲ, 14 ਮਈ (ਵਿਨੋਦ, ਖੰਨਾ) - ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਅੱਜ ਮਾਤਾ ਧਰਮ ਕੌਰ ਸਿਵਲ ਹਸਪਤਾਲ ਲੌਂਗੋਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਵੱਲੋਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਇਸ ਦੌਰਾਨ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਰੱਖਣ ਅਤੇ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਫ਼ਤ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਅਤੇ ਸੁਰੱਖਿਅਤ ਜਣੇਪੇ ਲਈ ਹਸਪਤਾਲ ਵਿੱਚ ਡਿਲਿਵਰੀ ਦੀ ਦਰ ਵਧਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਸਿਵਲ ਸਰਜਨ ਨੇ ਸਮੂਹ ਸਟਾਫ਼ ਨੂੰ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਵੱਲੋਂ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ | ਇਸ ਮੌਕੇ ਕਾਰਜਕਾਰੀ ਐਸ.ਐਮ.ਓ. ਡਾ. ਮਨਿਤਾ ਬਾਂਸਲ, ਜ਼ਿਲ੍ਹਾ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ ਸਮੇਤ ਹਸਪਤਾਲ ਦਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਹੜਤਾਲ 'ਤੇ ਗਏ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹਮਾਇਤ 'ਚ ਆਏ ਅਰਵਿੰਦ ਖੰਨਾ ਅਗਲੀ ਖ਼ਬਰ ਕਾਨੂੰਨ ਵਿਵਸਥਾ ਦੇ ਮੁੱਦਿਆਂ 'ਤੇ ਅਕਾਲੀ ਦਲ (ਅ) ਨੇ ਅਧਿਕਾਰੀ ਰਾਹੀਂ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।