14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪ੍ਰਧਾਨ ਮੰਤਰੀ ਦੀ ਆਰਥਿਕ ਨੀਤੀ ਦੇਸ਼ ਦਾ ਭੱਠਾ ਬੈਠਾ ਰਹੀ - ਭਿੰਡਰ

ਅਜੀਤ ਡੈਸਕ 15-05-2026
ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਰਮੀ ਦੇ ਕਾਨਵੈਂਟ ਸਕੂਲਾਂ 'ਚ ਸੰਸਕਿ੍ਤ ਨੂੰ ਜ਼ਰੂਰੀ ਭਾਸ਼ਾ ਅਤੇ ਪੰਜਾਬੀ ਨੂੰ ਵਾਧੂ ਭਾਸ਼ਾ ਦਾ ਦਰਜਾ ਦਿਵਾਉਂਦਿਆਂ ਜਿੱਥੇ ਪੰਜਾਬੀਆਂ ਨਾਲ ਵੱਡਾ ਖਿਲਵਾੜ ਕੀਤਾ ਹੈ, ਉੱਥੇ ਦੀ ਸੋਨੇ 'ਤੇ ਦਰਾਮਦ ਡਿਊਟੀ ਵਧਾ ਕੇ ਪੂਰੇ ਮੁਲਕ 'ਚ ਵੱਡਾ ਆਰਥਿਕ ਸੰਕਟ ਖੜਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੋਨੇ 'ਤੇ ਦਰਾਮਦ ਡਿਊਟੀ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰਨ ਨਾਲ ਸੋਨੇ ਦਾ ਭਾਅ ਤਕਰੀਬਨ 10 ਹਜਾਰ ਪ੍ਰਤੀ 10 ਗ੍ਰਾਮ ਵਧ ਗਿਆ ਹੈ, ਜਿਸ ਨਾਲ ਦੇਸ਼ ਦੇ ਸਵਰਨਕਾਰਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਿੰਗੇ ਸੂਟ-ਬੂਟ ਦੇ ਸ਼ੌਕੀਨ ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਘੱਟ ਖ਼ਰਚ ਕਰਨ ਦੀ ਸਲਾਹਾਂ ਦੇ ਰਹੇ ਹਨ | ਇਸੇ ਤਰ੍ਹਾਂ ਪੰਜਾਬ ਹਿਤੈਸ਼ੀ ਕਹਾਉਣ ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਆਰਮੀ ਸਕੂਲਾਂ ਰਾਹੀਂ ਸਾਡੀ ਮਾਂ ਬੋਲੀ 'ਤੇ ਹੀ ਹਮਲਾ ਕਰ ਰਹੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਭਿੰਡਰ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਸਰਕਾਰ ਦੀ ਇਨ੍ਹਾਂ ਮਨਮਾਨੀਆਂ ਦਾ ਮੂੰਹ ਤੋੜ ਜਵਾਬ ਦੇਵੇਗੀ |
ਪਿਛਲੀ ਖ਼ਬਰ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵਿਚ ਏਕਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।