14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੈਨਸ਼ਨਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ <br/>

ਅਜੀਤ ਡੈਸਕ 15-05-2026
ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) – ਡੀ.ਸੀ. ਦਫ਼ਤਰ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਦਾ ਵਫ਼ਦ ਪ੍ਰਧਾਨ ਬਲਦੇਵ ਰਾਜ ਮਦਾਨ, ਚੇਅਰਮੈਨ ਜੀਤ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ, ਜਨਰਲ ਸਕੱਤਰ ਪਵਨ ਕੁਮਾਰ, ਵਿੱਤ ਸਕੱਤਰ ਸੁਰਿੰਦਰਪਾਲ ਗਰਗ ਦੀ ਅਗਵਾਈ ਵਿੱਚ ਜ਼ਿਲੇ੍ਹ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਜਿੱਥੇ ਜੀ ਆਇਆਂ ਕਿਹਾ | ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਬਣਦਾ ਮਾਨ ਸਤਿਕਾਰ ਵੀ ਕੀਤਾ ਜਾਵੇਗਾ | ਇਸ ਮੌਕੇ ਪਿ੍ਤਪਾਲ ਸਿੰਘ ਆਹਲੂਵਾਲੀਆ, ਬਿੱਕਰ ਸਿੰਘ, ਜਨਕ ਰਾਜ ਜੋਸ਼ੀ, ਹੰਸ ਰਾਜ ਵਰਮਾ, ਗੁਰਬੰਸ ਸਿੰਘ, ਨਰੇਸ਼ ਭੱਲਾ, ਸੀਤਾ ਰਾਮ, ਤੇਜਾ ਸਿੰਘ, ਸੁਰਿੰਦਰ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ <br/> ਅਗਲੀ ਖ਼ਬਰ ਸੰਗਰੂਰ 'ਚ ਜਲ ਸਪਲਾਈ ਕਾਮਿਆਂ ਵਲੋਂ ਰੋਸ ਮੁਜ਼ਾਹਰਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।