14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਰੇਨਟਰੀ ਵਰਲਡ ਸਕੂਲ ਅਮਰਗੜ੍ਹ 'ਚ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 15-05-2026
ਅਮਰਗੜ੍ਹ, 14 ਮਈ (ਪਵਿੱਤਰ ਸਿੰਘ) - ਬਰੇਨਟਰੀ ਵਰਲਡ ਸਕੂਲ ਅਮਰਗੜ੍ਹ 'ਚ ਮਾਂ ਦਿਵਸ ਸਬੰਧੀ ਸਮਾਗਮ ਬੜੇ ਹੀ ਉਤਸ਼ਾਹ, ਪਿਆਰ ਅਤੇ ਖੁਸ਼ਗਵਾਰ ਮਾਹੌਲ ਵਿਚ ਕਰਵਾਇਆ ਗਿਆ | ਇਸ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਕੈਂਪਸ ਵਿਚ ਹਰ ਪਾਸੇ ਮਾਵਾਂ ਪ੍ਰਤੀ ਸਤਿਕਾਰ ਅਤੇ ਮਮਤਾ ਦੀ ਭਾਵਨਾ ਦੇਖਣ ਨੂੰ ਮਿਲੀ | ਸਮਾਗਮ ਵਿਚ ਨੰਨੇ ਮੁੰਨੇ ਬੱਚਿਆਂ, ਮਾਪਿਆਂ ਅਤੇ ਸਕੂਲ ਸਟਾਫ਼ ਨੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਐਲ. ਕੇ. ਜੀ. ਦੇ ਵਿਦਿਆਰਥੀਆਂ ਵਲੋਂ ਮਨਮੋਹਕ ਡਾਂਸ ਪ੍ਰਸਤੁਤੀਆਂ ਨਾਲ ਕੀਤੀ ਗਈ | ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾਕਟਰ ਗੁਰਦੀਪ ਸਿੰਘ ਨੇ ਕਿਹਾ ਕਿ ਮਾਂ ਦਾ ਦਰਜਾ ਦੁਨੀਆ ਵਿਚ ਸਭ ਤੋਂ ਉੱਚਾ ਹੁੰਦਾ ਹੈ | ਮਾਂ ਹੀ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਉਸ ਨੂੰ ਜੀਵਨ ਦੀਆਂ ਸਹੀ ਕਦਰਾਂ-ਕੀਮਤਾਂ ਅਤੇ ਸੰਸਕਾਰ ਸਿਖਾਉਂਦੀ ਹੈ | ਸਕੂਲ ਦੇ ਚੇਅਰਮੈਨ ਆਰ. ਪੀ. ਗੋਇਲ ਨੇ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਦਾ ਪਿਆਰ ਅਤੇ ਤਿਆਗ ਹਰ ਬੱਚੇ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ |

ਪਿਛਲੀ ਖ਼ਬਰ ਸਿਟੀ ਪੈ੍ਰੱਸ ਕਲੱਬ ਅਹਿਮਦਗੜ੍ਹ ਵਲੋਂ ਪੱਤਰਕਾਰਾਂ ਦੀਆਂ ਫ਼ੀਲਡ ਸਮੱਸਿਆਵਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।