13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਾਹਿਬਜ਼ਾਦਾ ਫ਼ਤਹਿ ਸਿੰਘ ਸਕੂਲ ਦੀ ਵਿਦਿਆਰਥਣ ਕਵਲਪ੍ਰੀਤ ਕੌਰ ਦਾ ਸਨਮਾਨ

ਅਜੀਤ ਡੈਸਕ 15-05-2026
ਮਲੇਰਕੋਟਲਾ, 14 ਮਈ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਮੁਤਾਬਿਕ ਸਥਾਨਕ ਸਾਹਿਬਜ਼ਾਦਾ ਫ਼ਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਕਵਲਪਰੀਤ ਕੌਰ ਸੂਬਾ ਪੱਧਰੀ ਮੈਰਿਟ ਵਿਚ 15ਵਾਂ ਸਥਾਨ ਹਾਸਿਲ ਕਰਕੇ ਸਕੂਲ ਵਿਚੋਂ ਅੱਵਲ ਰਹੀ ਹੈ | ਕਵਲਪ੍ਰੀਤ ਕੌਰ ਨੇ ਕੁੱਲ 650 ਅੰਕਾਂ 'ਚੋਂ 630 ਅੰਕ (97 ਪ੍ਰਤੀਸ਼ਤ) ਪ੍ਰਾਪਤ ਕੀਤੇ | ਵਿਦਿਆਰਥਣ ਅਰਸ਼ਦੀਪ ਕੌਰ ਨੇ 610 ਅੰਕ ਅਤੇ ਮਹਿਕ ਨੇ 606 ਅੰਕ ਹਾਸਿਲ ਕਰਕੇ ਸਕੂਲ ਵਿਚੋਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਮੈਡਮ ਵੀਰਪਾਲ ਕੌਰ ਅਤੇ ਵਾਇਸ ਪਿ੍ੰਸੀਪਲ ਪਰਮਜੀਤ ਸਿੰਘ ਚੀਮਾ ਨੇ ਦੱਸਿਆ ਕਿ ਐਤਕੀਂ ਵੀ ਸਾਹਿਬਜ਼ਾਦਾ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ ਅਤੇ ਲਗਭਗ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਮੈਰਿਟ ਸੂਚੀ ਵਿਚ ਨਾਂ ਦਰਜ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਵਾਲੀ ਵਿਦਿਆਰਥਣ ਕਵਲਪ੍ਰੀਤ ਕੌਰ ਨੂੰ ਪਿ੍ੰਸੀਪਲ ਮੈਡਮ ਵੀਰਪਾਲ ਕੌਰ ਅਤੇ ਵਾਇਸ ਪਿ੍ੰਸੀਪਲ ਪਰਮਜੀਤ ਸਿੰਘ ਚੀਮਾ ਨੇ ਸਨਮਾਨਿਤ ਕੀਤਾ | ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਚੈਰੀਟੇਬਲ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਵਾਇਸ ਚੇਅਰਮੈਨ ਅਮਰਿੰਦਰ ਸਿੰਘ ਮੰਡੀਆਂ, ਟਰੱਸਟ ਮੈਂਬਰਾਂ ਜਗਦੀਸ਼ ਸਿੰਘ ਘੁੰਮਣ, ਕੁਲਜਿੰਦਰ ਸਿੰਘ ਚੀਮਾ, ਅਮਰੀਕ ਸਿੰਘ ਬਜਾਜ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਚੰਦੂਰਾਈਆਂ ਨੇ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਗਿਆਨ ਪ੍ਰਣਾਲੀ, 'ਵਿਗਿਆਨ ਅਤੇ ਤਕਨਾਲੋਜੀ' ਵਿਸ਼ੇ 'ਤੇ ਪ੍ਰੋਗਰਾਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।