13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਦਿਆਰਥਣ ਹਰਲੀਨ ਨੇ ਗਣਿਤ ਵਿਸ਼ੇ 'ਚੋਂ ਲਏ 100 'ਚੋਂ 100 ਅੰਕ - ਸਕੂਲ ਮੁਖੀ <br/>

ਅਜੀਤ ਡੈਸਕ 15-05-2026
ਚੀਮਾ ਮੰਡੀ, 14 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)- ਵਿੱਦਿਅਕ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ 10ਵੀਂ ਜਮਾਤ ਦੇ ਆਏ ਸਾਲਾਨਾ ਨਤੀਜੇ 'ਚੋਂ ਪੰਜਾਬ ਦੀ ਮੈਰਿਟ 'ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਹਰਲੀਨ ਕੌਰ ਪੜ੍ਹਾਈ ਦੇ ਨਾਲ ਨਾਲ ਬਹੁਤ ਹੀ ਆਗਿਆਕਾਰੀ ਵਿਦਿਆਰਥਣ ਹੈ | ਵਿਦਿਆਰਥਣ ਹਰਲੀਨ ਕੌਰ ਨੇ ਕਿਹਾ ਕਿ ਉਹ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ, ਜਿਸ ਕਰਕੇ ਉਹ ਅੱਗੇ ਵੀ ਆਪਣੀ ਪੜ੍ਹਾਈ ਪੂਰੀ ਮਿਹਨਤ ਨਾਲ ਨਿਰਵਿਘਨ ਜਾਰੀ ਰੱਖੇਗੀ | ਜ਼ਿਕਰਯੋਗ ਹੈ ਕਿ ਵਿਦਿਆਰਥਣ ਹਰਲੀਨ ਕੌਰ ਨੇ ਗਣਿਤ ਵਿਸ਼ੇ 'ਚੋਂ 100 'ਚੋਂ 100 ਅੰਕ ਲੈ ਕੇ ਗਣਿਤ ਦੇ ਮੈਡਮ ਸਵਰਨਜੀਤ ਕੌਰ ਦਾ ਮਾਣ ਵਧਾਇਆ ਹੈ | ਸਕੂਲ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਨਤੀਜੇ ਮੁਤਾਬਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ, ਜਿਸ ਦਾ ਸਿਹਰਾ ਸਕੂਲ ਦੇ ਸਮੁੱਚੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਦਸਵੀਂ ਜਮਾਤ ਦੇ ਇੰਚਾਰਜ ਮੈਡਮ ਕੁਮਾਰੀ, ਪਿੰਦਰਜੀਤ ਸਿੰਘ, ਐਸ.ਐਸ.ਟੀ. ਅਧਿਆਪਕਾ ਰਾਜਵੀਰ ਕੌਰ, ਕੰਪਿਊਟਰ ਅਧਿਆਪਕਾਂ ਜਸਪ੍ਰੀਤ ਕੌਰ, ਸਾਇੰਸ ਅਧਿਆਪਕ ਗੁਰਤੇਜ ਸਿੰਘ, ਗੁਰਮਤਿ ਅਧਿਆਪਕਾ ਮੈਡਮ ਚਰਨਜੀਤ ਕੌਰ ਅਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਧਾਲੀਵਾਲ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਅਹਿਮ ਮੁਲਾਕਾਤ <br/> ਅਗਲੀ ਖ਼ਬਰ ਸ੍ਰੀ ਰਾਮ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਾ 'ਚ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।