30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

-ਮਾਮਲਾ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾਣ ਦਾ- ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ 'ਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ <br/>

ਅਜੀਤ ਡੈਸਕ 16-05-2026
ਸੰਗਰੂਰ, 15 ਮਈ (ਧੀਰਜ ਪਸੋਰੀਆ)-ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਹੇਠਾਂ ਜਾਣ ਦੇ ਚਲਦਿਆਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀਆਂ ਪੀ.ਏ.ਯੂ. ਵਲੋਂ ਪ੍ਰਮਾਣਿਤ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਲਈ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰ ਕੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ, ਜਿਹੜੀਆਂ ਪੱਕਣ ਵਿਚ ਘੱਟ ਸਮਾਂ ਲੈਂਦੀਆਂ ਹਨ ਅਤੇ ਘੱਟ ਪਾਣੀ ਦੀ ਖਪਤ ਕਰਦੀਆਂ ਹਨ ਅਤੇ ਜਿਨ੍ਹਾਂ ਦਾ ਪਰਾਲੀ ਪ੍ਰਬੰਧਨ ਵੀ ਸੁਖਾਲਾ ਹੋਵੇ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਖੇਤ ਵਿਚ ਪਨੀਰੀ ਲਾਉਣ ਤੋਂ ਬਾਅਦ 93-110 ਦਿਨਾਂ ਵਿਚ ਤਿਆਰ ਹੋ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿਚ ਲਵਾਈ ਤੋਂ ਬਾਅਦ 110 ਦਿਨਾਂ ਵਿਚ ਪੱਕ ਜਾਂਦੀ ਹੈ | ਇਸ ਕਿਸਮ ਦਾ ਅÏਸਤ ਝਾੜ 33.0 ਕੁਇੰਟਲ ਪ੍ਰਤੀ ਏਕੜ ਹੈ | ਇਹ ਕਿਸਮ ਕੁਆਲਿਟੀ ਪੱਖੋਂ ਵੀ ਚੰਗੀ ਗੁਣਵੱਤਾ ਵਾਲੀ ਹੈ | ਇਸ ਕਿਸਮ ਵਿਚ ਕੁੱਲ ਚੌਲਾਂ ਦੀ ਮਾਤਰਾ 68.05 ਪ੍ਰਤੀਸ਼ਤ ਹੈ ਅਤੇ ਸਾਬਤ ਚੌਲਾਂ ਦੀ ਮਾਤਰਾ 62.03 ਪ੍ਰਤੀਸ਼ਤ ਹੈ | ਝੋਨੇ ਦੀ ਸਭ ਤੋਂ ਘੱਟ ਸਮੇਂ ਦੀ ਕਿਸਮ ਪੀ ਆਰ 126 ਖੇਤ ਵਿਚ ਲੁਆਈ ਤੋਂ ਬਾਅਦ ਸਿਰਫ਼ 93 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ 30 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਆਰ 132, ਪੀ ਆਰ 131, ਪੀ ਆਰ 128 ਅਤੇ ਪੀ ਆਰ 114 ਕਿਸਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਪਨੀਰੀ 20-25 ਮਈ ਦੇ ਦਰਮਿਆਨ ਬੀਜਣੀ ਚਾਹੀਦੀ ਹੈ ਜਦਕਿ ਘੱਟ ਸਮੇਂ ਦੀ ਕਿਸਮ ਪੀ ਆਰ 126 ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਉਪਰੋਕਤ ਸਾਰੀਆਂ ਕਿਸਮਾਂ ਦੇ ਬੀਜ ਹਫ਼ਤੇ ਦੇ ਸਾਰੇ ਦਿਨ ਮਿਲਦੇ ਹਨ | ਕਿ੍ਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਵਲੋਂ ਰੋਜ਼ਾਨਾ ਵੱਖ ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਡਰੇਨ ਤੇ ਹੋਇਆ ਜ਼ੋਰਦਾਰ ਧਮਾਕਾ, 1 ਮੱਝ ਜ਼ਖ਼ਮੀ <br/> ਅਗਲੀ ਖ਼ਬਰ ਮਾਲੇਰਕੋਟਲਾ ਅੰਦਰ ਹੁਣ ਪਟਾਕੇ ਮਾਰਨ ਵਾਲੇ, ਫੈਂਸੀ ਨੰਬਰ ਪਲੇਟਾਂ ਤੇ ਹੂਟਰ ਮਾਰਨ ਵਾਲਿਆਂ ਦੀ 'ਖ਼ੈਰ ਨਹੀਂ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।