30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਰਪੱਖ ਤੇ ਸ਼ਾਂਤਮਈ ਚੋਣਾਂ ਕਰਵਾਉਣਾ ਪੁਲਿਸ ਦੀ ਮੁੱਖ ਤਰਜ਼ੀਹ-ਜ਼ਿਲ੍ਹਾ ਪੁਲਿਸ ਮੁਖੀ <br/>

ਅਜੀਤ ਡੈਸਕ 16-05-2026
ਮਲੇਰਕੋਟਲਾ, 15 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਵਿਖੇ ਪੱਤਰਕਾਰ ਵਾਰਤਾ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਤੇ ਲੋਕ-ਪੱਖੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਅਪਰਾਧਾਂ 'ਤੇ ਨੱਥ ਪਾਉਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ ਉਨ੍ਹਾਂ ਦੱਸਿਆ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿਸਥਾਰਪੂਰਵਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਚੋਣ ਪ੍ਰਕਿਰਿਆ ਦੌਰਾਨ ਹਰ ਸੰਵੇਦਨਸ਼ੀਲ ਖੇਤਰ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਸਕਣ | ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਕਿਸੇ ਵੀ ਹਾਲਤ ਵਿੱਚ ਰਿਆਇਤ ਨਹੀਂ ਵਰਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਹਰ ਵੇਲੇ ਚੌਕਸ ਹੈ ਤੇ ਸ਼ਰਾਰਤੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਪੱਤਰਕਾਰਾਂ ਨੂੰ ਸਮਾਜ ਦਾ ਮਜ਼ਬੂਤ ਸਤੰਭ ਦੱਸਦਿਆਂ ਕਿਹਾ ਕਿ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੇ ਅਪਰਾਧਾਂ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ | ਜ਼ਿਲ੍ਹਾ ਪੁਲਿਸ ਮੁਖੀ ਨੇ ਭਰੋਸਾ ਦਿਵਾਇਆ ਕਿ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣੇਗੀ ਤੇ ਹਰ ਨਾਗਰਿਕ ਨਾਲ ਮਾਣ-ਸਤਿਕਾਰ ਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ | ਇਸ ਮੌਕੇ ਐਸ.ਪੀ. ਰਾਜਵਿੰਦਰ ਸਿੰਘ ਤੇ ਡੀ.ਐਸ.ਪੀ.(ਐਚ) ਸੁਮਿਤ ਸੂਦ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨਾਂ ਤੋਂ ਖ਼ਾਲੀ ਚੈੱਕ ਲੈਣ ਵਾਲੇ ਮੈਨੇਜਰਾਂ ਨੂੰ ਪਰਚੇ ਦਰਜ ਕਰਕੇ ਸਲਾਖ਼ਾਂ ਪਿੱਛੇ ਦੇਵੇ ਸਰਕਾਰ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਡਰੇਨ ਤੇ ਹੋਇਆ ਜ਼ੋਰਦਾਰ ਧਮਾਕਾ, 1 ਮੱਝ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।