29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਬਕਾ ਕੌਂਸਲਰ ਪਰਮਿੰਦਰ ਕੌਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ <br/>

ਅਜੀਤ ਡੈਸਕ 16-05-2026
ਅਮਰਗੜ੍ਹ, 15 ਮਈ (ਪਵਿੱਤਰ ਸਿੰਘ)-ਜ਼ਿਲ੍ਹਾ ਮਲੇਰਕੋਟਲਾ ਦੇ ਸ਼ਹਿਰ ਅਮਰਗੜ੍ਹ ਵਿਖੇ 11 ਵਾਰਡਾਂ ਲਈ ਹੋ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਚੋਣਾਂ 'ਚ ਆਜ਼ਾਦ ਉਮੀਦਵਾਰ ਸਾਬਕਾ ਕੌਂਸਲਰ ਪਰਮਿੰਦਰ ਕੌਰ ਨੇ ਚੋਣ ਅਧਿਕਾਰੀ ਅਮਰਗੜ੍ਹ ਕੋਲ ਅÏਰਤਾਂ ਲਈ ਰਾਖਵੇਂ ਵਾਰਡ ਨੰਬਰ ਸੱਤ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ | ਇੱਥੇ ਜ਼ਿਕਰਯੋਗ ਹੈ ਕਿ 10 ਸਾਲ ਪਹਿਲਾਂ ਹੋਈਆਂ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ 'ਚ ਪਰਮਿੰਦਰ ਕੌਰ ਨੇ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ | ਇਸ ਮੌਕੇ ਉਨ੍ਹਾਂ ਦੇ ਪਤੀ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਦੱਦੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਰਾਜਨੀਤੀ ਤੋਂ ਪਹਿਲਾਂ ਲੋਕਾਂ ਦੀ ਸੇਵਾ ਨੂੰ ਤਵੱਜੋ ਦਿੱਤੀ ਹੈ, ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਲੋਕਾਂ ਦੀ ਸੇਵਾ 'ਚ ਹਮੇਸ਼ਾ ਤਤਪਰ ਰਹਿਣਗੇ |

ਪਿਛਲੀ ਖ਼ਬਰ ਹਲਕਾ ਇੰਚਾਰਜ ਰੰਧਾਵਾ ਨੇ ਧੂਰੀ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਕਰਵਾਏ <br/> ਅਗਲੀ ਖ਼ਬਰ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ 'ਤੇ ਪੰਜਾਬੀ ਭਾਸ਼ਾ ਕਾਨੰੂਨ-2008 ਅਨੁਸਾਰ ਤੁਰੰਤ ਕਾਨੰੂਨੀ ਕਾਰਵਾਈ ਕਰੇ- ਹਰਚੰਦਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।