ਸੁਨਾਮ ਊਧਮ ਸਿੰਘ ਵਾਲਾ, 15 ਮਈ (ਰੁਪਿੰਦਰ ਸਿੰਘ ਸੱਗੂ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਵਾਰਡ ਨੰਬਰ 7 ਵਿਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਪ੍ਰਵੀਨ ਕੌਰ ਪਤਨੀ ਜਗਦੀਪ ਸਿੰਘ ਜੋਗੀ ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨਾਮ ਆਪਣੇ ਕਾਗ਼ਜ਼ ਸਥਾਨਕ ਰੈਸਟ ਹਾਊਸ ਵਿਖੇ ਚੋਣ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਮੌਕੇ ਤੇ ਸ੍ਰੀਮਤੀ ਪ੍ਰਵੀਨ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਵਾਰਡ ਨੰਬਰ 7 ਵਿਚੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਹਨ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਵਾਰਡ ਨਿਵਾਸੀਆਂ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਉਨ੍ਹਾਂ ਇਸ ਮੌਕੇ ਤੇ ਵਾਰਡ ਵਾਸੀਆਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਵਾਰਡ ਦੀ ਸੇਵਾ ਕਰ ਰਹੇ ਹਨ ਅਤੇ ਇਹ ਸੇਵਾ ਇਸੇ ਤਰ੍ਹਾਂ ਹੀ ਜਾਰੀ ਰਹੇਗੀ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਸੇਵਾ ਦਾ ਮੌਕਾ ਇਸ ਵਾਰ ਉਨ੍ਹਾਂ ਨੂੰ ਜ਼ਰੂਰ ਦੇਣ | ਇਸ ਮੌਕੇ ਤੇ ਹਾਜ਼ਰ ਵਾਰਡ ਵਾਸੀਆਂ ਨੇ ਵੀ ਮੈਡਮ ਪ੍ਰਵੀਨ ਕੌਰ ਨੂੰ ਆਪਣੇ ਵੱਲੋਂ ਹਰ ਮਦਦ ਦਾ ਭਰੋਸਾ ਵੀ ਦਿਵਾਇਆ | ਇਸ ਮੌਕੇ ਤੇ ਅਮਨਦੀਪ ਸਿੰਘ ਥਿੰਦ ਆਦਿ ਵੀ ਹਾਜ਼ਰ ਸਨ |