29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਵਿਚ ਅਧਿਆਪਕਾਂ ਦੀ ਡਿਊਟੀ ਨਾ ਲਗਾਈ ਜਾਵੇ- ਵਾਲੀਆ, ਬਜਾਜ <br/>

ਅਜੀਤ ਡੈਸਕ 16-05-2026
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਸੂਬਾ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਮੁੱਖ ਚੋਣ ਕਮਿਸ਼ਨ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀ ਡਿਊਟੀ ਨਾ ਲਗਾਈ ਜਾਵੇ | ਵਾਲੀਆ ਅਤੇ ਬਜਾਜ ਨੇ ਦੱਸਿਆ ਕਿ ਮਰਦਮਸ਼ੁਮਾਰੀ ਵਿੱਚ ਪਹਿਲਾਂ ਹੀ 75% ਅਧਿਆਪਕਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਠੱਪ ਹੋ ਕੇ ਰਹਿ ਗਈ ਹੈ | ਸਕੂਲਾਂ ਵਿੱਚ ਅਜੇ ਦਾਖਲਾ ਵੀ ਚੱਲ ਰਿਹਾ ਹੈ, ਜੇਕਰ ਨਗਰ ਕੌਂਸਲ ਚੋਣਾਂ ਵਿੱਚ ਵੀ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਤਾਂ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈਣ ਲਈ ਮਜਬੂਰ ਹੋਣਗੇ | ਆਗੂਆਂ ਨੇ ਹੋਰ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਹੋਰ ਮਹਿਕਮਿਆਂ ਦੇ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਅਧਿਆਪਕ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਸਕਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਦਾਖਲਾ ਪ੍ਰਭਾਵਿਤ ਨਾ ਹੋਵੇ |

ਪਿਛਲੀ ਖ਼ਬਰ ਸੱਸ ਤੇ ਨੂੰਹ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/> ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਐੱਸ. ਆਈ. ਆਰ. ਲਾਗੂ ਕਰਨਾ ਲੋਕਤੰਤਰ 'ਤੇ ਲਗਾਉਂਦਾ ਹੈ ਸਵਾਲੀਆ ਨਿਸ਼ਾਨ- ਦੁਰਲੱਭ ਸਿੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।