28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਣ ਏਡਿਡ ਕਰਮਚਾਰੀਆਂ ਵਲੋਂ ਧੂਰੀ ਵਿਖੇ ਮਹਾਂ ਰੈਲੀ ਕੱਲ੍ਹ- ਜਹਾਂਗੀਰ <br/>

ਅਜੀਤ ਡੈਸਕ 16-05-2026
ਧੂਰੀ, 15 ਮਈ (ਲਖਵੀਰ ਸਿੰਘ ਧਾਂਦਰਾ)-ਅਣ ਏਡਿਡ ਅਧਿਆਪਕ ਫ਼ਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਅਤੇ ਉਪ ਪ੍ਰਧਾਨ ਸੁਖਚੈਨ ਸਿੰਘ ਜੌਹਲ ਦੀ ਨੁਮਾਇੰਦਗੀ ਵਿਚ ਕੀਤੀ ਗਈ ਜਿਸ ਵਿਚ ਫ਼ਰੰਟ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ ਇਸ ਮੀਟਿੰਗ ਵਿਚ ਅਣ ਏਡਿਡ ਅਧਿਆਪਕ ਫ਼ਰੰਟ ਵਲੋਂ ਹੁਣ ਤੱਕ ਆਪਣੇ ਹੱਕਾਂ ਲਈ ਕੀਤੇ ਗਏ ਸੰਘਰਸ਼ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਇਸ ਨੰੂ ਅਣਗੌਲਿਆਂ ਕੀਤੇ ਜਾਣ ਤੇ ਰੋਸ ਪ੍ਰਗਟ ਕੀਤਾ ਗਿਆ | ਸਟੇਟ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਭਾਵੇਂ ਹੁਣ ਤੱਕ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਸ ਦਾ ਨਤੀਜਾ ਸਿਫ਼ਰ ਰਿਹਾ ਹੈ | 17 ਮਈ ਦਿਨ ਐਤਵਾਰ ਨੂੰ ਧੂਰੀ ਵਿਖੇ ਧੂਰੀ ਦੇ ਰਾਮਬਾਗ ਤੋਂ ਰੋਸ ਮਾਰਚ ਸ਼ੁਰੂ ਕਰ ਕੇ ਧੂਰੀ ਦੇ ਬਾਜ਼ਾਰ ਤੋਂ ਹੁੰਦਾ ਹੋਇਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਫ਼ਤਰ ਅੱਗੇ ਜਾ ਕੇ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਦੀ ਮੀਡੀਆ ਤੇ ਆਮ ਜਨਤਾ ਸਾਹਮਣੇ ਪੋਲ ਖੋਲੀ ਜਾਵੇਗੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਮਿੳਾੂਸੀਪਲ ਚੋਣਾਂ ਲਈ ਕਸੀ ਕਮਰ, ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗ਼ਜ਼- ਵਿਨਰਜੀਤ ਸਿੰਘ ਖਡਿ... ਅਗਲੀ ਖ਼ਬਰ ਕੌਂਸਲਰ ਪਰੂਥੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।