ਅਮਰਗੜ੍ਹ, 15 ਮਈ (ਜਤਿੰਦਰ ਮੰਨਵੀ)-ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਮੰਨਵੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਦੇ ਪ੍ਰਤੀਕ ਨਵੇਂ ਲੰਗਰ ਹਾਲ ਦੀ ਉਸਾਰੀ ਦਾ ਸ਼ੁੱਭ ਆਰੰਭ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ | ਇਸ ਪਵਿੱਤਰ ਕਾਰਜ ਦਾ ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੇਵਲ ਸਿੰਘ ਵੱਲੋਂ ਰੱਖਿਆ ਗਿਆ | ਨੀਂਹ ਪੱਥਰ ਰੱਖਣ ਦੀ ਰਸਮ ਤੋਂ ਪਹਿਲਾਂ ਇਲਾਹੀ ਬਾਣੀ ਦਾ ਜਾਪ ਹੋਇਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਕੇਵਲ ਸਿੰਘ ਨੇ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ | ਉਨ੍ਹਾਂ ਕਿਹਾ ਕਿ ਗੁਰੂ ਘਰ ਵਿਖੇ ਲੰਗਰ ਦੀ ਪ੍ਰਥਾ ਬਰਾਬਰੀ ਅਤੇ ਸੇਵਾ ਦਾ ਸੁਨੇਹਾ ਦਿੰਦੀ ਹੈ ਅਤੇ ਅਜਿਹੇ ਕਾਰਜ ਸੰਗਤ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੁੰਦੇ | ਇਸ ਸ਼ੁੱਭ ਅਵਸਰ ਤੇ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਨੌਜਵਾਨ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਅਤੇ ਪੰਜਾਬ ਦੇ ਪ੍ਰਸਿੱਧ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਵਿਸ਼ੇਸ਼ ਤੌਰ ਤੇ ਨਤਮਸਤਕ ਹੋਣ ਪਹੁੰਚੇ ਤੇ ਉਨ੍ਹਾਂ ਪ੍ਰਬੰਧਕ ਕਮੇਟੀ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਧਾਨ ਰਾਮ ਸਿੰਘ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਵੀਰਇੰਦਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਸਾਬਕਾ ਸਰਪੰਚ ਗੁਰਮੇਲ ਸਿੰਘ ਮੇਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੰਨਵੀ, ਸਾਬਕਾ ਸਰਪੰਚ ਪਰਮੇਸ਼ਰ ਸਿੰਘ, ਸਤਿੰਦਰ ਪਾਲ ਸਿੰਘ ਕਾਲਾ,ਜਿੰਦਰ ਸਿੰਘ, ਇਕਬਾਲ ਸਿੰਘ, ਸਾਧਾ ਸਿੰਘ, ਕਰਮਜੀਤ ਸਿੰਘ, ਬਾਬਾ ਜਗਦੇਵ ਸਿੰਘ, ਲਾਲੀ ਢੀਂਡਸਾ, ਸਤਨਾਮ ਸਿੰਘ,ਬਾਬਾ ਵਰਿੰਦਰ ਸਿੰਘ, ਅਮਰੀਕ ਸਿੰਘ, ਹਰਦੇਵ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਉਜਾਗਰ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਜੱਸੀ ਨੰਬਰਦਾਰ ਤੇ ਸੰਮਾ ਜੋੜਾ ਸਮੇਤ ਨਗਰ ਨਿਵਾਸੀ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |