28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

12ਵੀਂ ਦੀ ਪ੍ਰੀਖਿਆ 'ਚ ਗੁਰਮੀਤ ਕੌਰ ਨੇ ਸੰਗਰੂਰ 'ਚ ਪਹਿਲਾ ਤੇ ਪੰਜਾਬ 'ਚੋਂ ਲਿਆ 9ਵਾਂ ਸਥਾਨ

ਅਜੀਤ ਡੈਸਕ 16-05-2026
ਲਹਿਰਾਗਾਗਾ, 15 ਮਈ (ਅਸ਼ੋਕ ਗਰਗ)- ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਦੇ ਬਾਰ੍ਹਵੀਂ ਜਮਾਤ ਬੋਰਡ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ 'ਚੋਂ ਪੰਜਾਬ ਭਰ 'ਚੋਂ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ 'ਚ ਨਾਂਅ ਦਰਜ ਕਰਵਾਇਆ | ਸਕੂਲ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਗੁਰਮੀਤ ਕੌਰ ਪੁੱਤਰੀ ਬੀਰਬਲ ਸਿੰਘ ਵਾਸੀ ਲਹਿਲ ਕਲਾਂ ਨੇ 98.4% ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚੋਂ ਨੌਵਾਂ ਰੈਂਕ ਅਤੇ ਜ਼ਿਲ੍ਹਾ ਸੰਗਰੂਰ 'ਚੋਂ ਪਹਿਲਾ ਸਥਾਨ, ਅੰਜਲੀ ਪੁੱਤਰੀ ਨਿਰਮਲ ਸਿੰਘ ਨੇ 97.6% ਨਾਲ ਪੰਜਾਬ ਭਰ 'ਚੋਂ 13ਵਾਂ ਅਤੇ ਸੰਗਰੂਰ ਜ਼ਿਲ੍ਹੇ 'ਚੋਂ ਚੌਥਾ ਸਥਾਨ, ਅਮਨਦੀਪ ਕੌਰ ਪੁੱਤਰੀ ਦਲਵਾਰਾ ਸਿੰਘ 97.6% ਅੰਕਾਂ ਨਾਲ ਪੰਜਾਬ ਭਰ 'ਚੋਂ 13ਵਾਂ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਪੰਜਾਬ ਪੱਧਰ 'ਤੇ ਚਮਕਾਇਆ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਤਰਵਿੰਦਰ ਕੌਰ ਅਤੇ ਡਿਪਟੀ ਡੀ. ਓ. ਮੈਡਮ ਮਨਜੀਤ ਕੌਰ ਨੇ ਲਹਿਲ ਕਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵੀ ਪੰਜਾਬ ਭਰ 'ਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਵਿੰਦਰ ਸਿੰਘ, ਐਸ.ਐਮ.ਸੀ. ਕਮੇਟੀ ਚੇਅਰਮੈਨ ਹਰਪ੍ਰੀਤ ਕੌਰ, ਮਾਸਟਰ ਹਰਪਾਲ ਸਿੰਘ, ਦਲਜੀਤ ਸਿੰਘ ਸਰਾਓ ਅਤੇ ਸਮੂਹ ਐਸ.ਐਮ.ਸੀ. ਕਮੇਟੀ ਮੈਂਬਰ, ਕਲਾਸ ਇੰਚਾਰਜ ਮੈਡਮ ਦਲਜੀਤ ਕੌਰ ਅਤੇ ਸਮੂਹ ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਨੇ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਮੀਟਿੰਗ <br/> ਅਗਲੀ ਖ਼ਬਰ ਪ੍ਰਦੀਪ ਕੌਰ ਨੇ ਪੰਜਾਬ ਮੈਰਿਟ 'ਚ 17ਵਾਂ ਰੈਂਕ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।