30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਪੰਚਾਇਤ ਅਮਰਗੜ੍ਹ ਦੀ ਚੋਣ ਲਈ 22 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ <br/>

ਅਜੀਤ ਡੈਸਕ 18-05-2026
ਅਮਰਗੜ੍ਹ, 17 ਮਈ (ਪਵਿੱਤਰ ਸਿੰਘ) - 26 ਮਈ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ | ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਿੱਥੇ ਆਪੋ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜ ਰਹੇ ਹਨ ਉਥੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਤੋਂ ਇਲਾਵਾ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਵੱਲੋਂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਚੋਣ ਅਧਿਕਾਰੀ ਅਮਰਗੜ੍ਹ ਨੇ ਦੱਸਿਆ ਕਿ ਅੱਜ ਤਿੰਨ ਵਜੇ ਤੱਕ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਜੋਂ 22 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕੱਲ੍ਹ 16 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਹੈ ਇਸ ਲਈ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਸੋਮਵਾਰ ਨੂੰ ਹੋਵੇਗੀ ਜਦ ਕਿ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਜੱਸੀ ਮੰਨਵੀ <br/> ਅਗਲੀ ਖ਼ਬਰ ਜਿਹੜੀ ਪਾਰਟੀ ਦੇ ਵਰਕਰ ਮਜ਼ਬੂਤ ਹੋਣਗੇ, ਉਹ ਪਾਰਟੀ ਹਮੇਸ਼ਾ ਚੜ੍ਹਦੀ ਕਲਾ 'ਚ ਰਹੇਗੀ- ਬਹਿਣੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।