30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਰਵਿੰਦ ਖੰਨਾ ਵਲੋਂ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 18-05-2026
ਭਵਾਨੀਗੜ੍ਹ, 17 ਮਈ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਲਈ 15 ਵਾਰਡਾਂ 'ਤੇ ਉਮੀਦਵਾਰ ਖੜੇ ਕਰਦਿਆਂ ਉਨ੍ਹਾਂ ਨੂੰ ਜਿਤਾਉਣ ਲਈ ਰਣਨੀਤੀ ਬਣਾਉਣ ਲਈ ਮੀਟਿੰਗ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਅਗਵਾਈ ਹੋਈ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਹਰ ਉਮੀਦਵਾਰ ਦੀ ਮਦਦ ਲਈ ਆਗੂਆਂ ਦੀਆਂ ਵਿਸ਼ੇਸ਼ ਤੌਰ 'ਤੇ ਡਿਊਟੀਆਂ ਲਗਾ ਕੇ ਵਾਰਡਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇਗੀ | ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕਿਹਾ ਕਿ ਹਰ ਵੋਟਰ ਨੂੰ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਧਰਮਿੰਦਰ ਸਿੰਘ ਦੁੱਲਟ, ਵਿਪਨ ਸ਼ਰਮਾਂ, ਗੁਰਦੇਵ ਗਰਗ, ਗੁਰਨੈਬ ਸਿੰਘ ਫੱਗੂਵਾਲਾ, ਬਾਵੀ ਧਾਲੀਵਾਲ, ਪ੍ਰਭਜੀਤ ਸਿੰਘ ਲੱਕੀ , ਗੁਰਮੀਤ ਸਿੰਘ ਜੈਲਦਾਰ ਤੋਂ ਇਲਾਵਾ ਵੱਡੀ ਗਿਣਤੀ ਹੋਰ ਆਗੂ ਅਤੇ ਸਾਰੇ ਵਾਰਡਾਂ ਦੇ ਉਮੀਦਵਾਰ ਹਾਜ਼ਰ ਸਨ |

ਪਿਛਲੀ ਖ਼ਬਰ ਰਛਪਾਲ ਸਿੰਘ ਭੁੱਲਰ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਅਮਨ ਅਰੋੜਾ ਵਲੋਂ 'ਆਪ' ਉਮੀਦਵਾਰਾਂ ਦੇ ਦਫ਼ਤਰਾਂ ਦੇ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।