ਮਸਤੂਆਣਾ ਸਾਹਿਬ, 17 ਮਈ (ਦਮਦਮੀ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਛਪਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਬਣਨ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਗੁਰਸਾਗਰ ਅਤੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਆਪਣੀ ਜਿੱਤ ਦੀ ਅਰਦਾਸ ਕੀਤੀ ਅਤੇ ਦੇਗਾਂ ਕਰਵਾਉਣ ਉਪਰੰਤ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਰਛਪਾਲ ਸਿੰਘ ਭੁੱਲਰ ਤੋਂ ਇਲਾਵਾ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਮੈਨੇਜਰ ਜਸਵੀਰ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਜਵੰਧਾ ਧੂਰੀ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ, ਸਤਨਾਮ ਸਿੰਘ ਢੰਢੋਗਲ ਵਾਈਸ ਚੇਅਰਮੈਨ ਬਲਾਕ ਸੰਮਤੀ ਧੂਰੀ, ਸੁਖਜੀਤ ਸਿੰਘ ਘੁਮਾਣ ਭਵਾਨੀਗੜ੍ਹ, ਕਰਮਜੀਤ ਸਿੰਘ ਭੁੱਲਰ, ਹਰਵਿੰਦਰ ਸਿੰਘ ਚਹਿਲ, ਮੇਜਰ ਸਿੰਘ ਢਿੱਲੋਂ, ਅਮਰੀਕ ਸਿੰਘ ਚਹਿਲ, ਸੁਖਚੈਨ ਸਿੰਘ ਚਹਿਲ, ਸਰਬਜੀਤ ਸਿੰਘ ਸੋਨੀ ਚਹਿਲ, ਕੁਲਦੀਪ ਸਿੰਘ ਚਹਿਲ, ਸੁਖਦੀਪ ਸਿੰਘ ਹਰੇੜੀ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਮੌਜੂਦ ਸਨ | ਇਸ ਮੌਕੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਜਿੱਥੇ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਚੇਅਰਮੈਨ ਬਣਨ 'ਤੇ ਹਲਕੇ ਤੋਂ ਐਮ.ਐਲ.ਏ. ਮੈਡਮ ਨਰਿੰਦਰ ਕੌਰ ਭਰਾਜ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ |