ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
ਅਜੀਤ ਡੈਸਕ
18-05-2026
ਲੌਂਗੋਵਾਲ, (ਸ.ਸ.ਖੰਨਾ, ਵਿਨੋਦ) - ਕੇਂਦਰੀ ਵਿਦਿਆਲਿਆ ਸਲਾਈਟ ਦੇ ਵਿਦਿਆਰਥੀਆਂ ਨੇ ਸੀ ਬੀ ਐਸ ਈ ਬਾਰ੍ਹਵੀਂ ਜਮਾਤ ਦੇ ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ | ਅਕਾਦਮਿਕ ਉੱਤਮਤਾ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਸਕੂਲ ਨੇ ਵਿਗਿਆਨ ਅਤੇ ਵਣਜ ਦੋਵਾਂ ਸਟਰੀਮਾਂ ਵਿੱਚ ਸ਼ਾਨਦਾਰ ਗੁਣਵੱਤਾ ਪ੍ਰਦਰਸ਼ਨ ਦੇ ਨਾਲ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕੀਤਾ | ਕੁੜੀਆਂ ਨੇ ਖ਼ਾਸ ਤੌਰ 'ਤੇ ਮੁੰਡਿਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਨਾਲ ਪਛਾੜਦਿਆਂ | ਪਿ੍ੰਸੀਪਲ ਹਰੀ ਹਰ ਯਾਦਵ ਨੇ ਦੱਸਿਆ ਕਿ ਸਾਇੰਸ ਸਟਰੀਮ ਵਿੱਚ, ਨਵਨੀਤ ਕੌਰ ਨੇ ਪ੍ਰਭਾਵਸ਼ਾਲੀ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਉਸ ਤੋਂ ਬਾਅਦ ਅਖੋਰੀ ਸੁਪ੍ਰਤੀਕ ਸਿਨਹਾ ਨੇ 92.2 ਅੰਕ ਪ੍ਰਾਪਤ ਕੀਤੇ ਅਤੇ ਮਨਜੋਤ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਕਾਮਰਸ ਸਟਰੀਮ ਵਿੱਚ, ਗੁਰਮਨਪ੍ਰੀਤ ਕੌਰ ਨੇ ਸ਼ਾਨਦਾਰ 94.8 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਲਕਸ਼ਿਕਾ ਨੇ 84.4 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਖੁਸ਼ਪ੍ਰੀਤ ਕੌਰ ਨੇ 81.8 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪ੍ਰਾਪਤੀ ਵਿੱਚ ਹੋਰ ਵੀ ਮਾਣ ਵਧਾਉਂਦੇ ਹੋਏ, ਅਖੋਰੀ ਸੁਪ੍ਰਤੀਕ ਸਿਨਹਾ ਨੇ ਜੀਵ ਵਿਗਿਆਨ ਵਿੱਚ ਸੰਪੂਰਨ 100 ਅੰਕ ਪ੍ਰਾਪਤ ਕੀਤੇ | ਗੁਰਮਨਪ੍ਰੀਤ ਕੌਰ ਨੇ ਅਕਾਊਾਟੈਂਸੀ ਵਿੱਚ ਸ਼ਾਨਦਾਰ 99 ਅੰਕ ਪ੍ਰਾਪਤ ਕੀਤੇ, ਜਦੋਂ ਕਿ ਅਕਸ਼ਿਤਾ ਢੇਬਲਾ ਨੇ ਅੰਗਰੇਜ਼ੀ ਵਿੱਚ 98 ਅੰਕ ਪ੍ਰਾਪਤ ਕੀਤੇ |
ਚੀਮਾ ਮੰਡੀ, (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐੱਸ.ਈ.ਬੀ.) ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਸੌ ਫ਼ੀਸਦੀ ਰਿਹਾ | ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਜਮਾਤ ਵਿੱਚ ਗੁਰਜੋਤ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਕਮਲਪ੍ਰੀਤ ਕੌਰ ਨੇ 84.54 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਨੇ 81.38 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਵਿੱਚ ਸੁਖਮਨਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਅਰਸ਼ਦੀਪ ਕੌਰ ਨੇ 86.80 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਲਵਪ੍ਰੀਤ ਕੌਰ ਨੇ 86.60 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਜਮਾਤ ਦੇ ਕੁੱਲ 11 ਵਿਦਿਆਰਥੀਆਂ ਵਿੱਚੋਂ 5 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 5 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ | ਇੱਕ ਵਿਦਿਆਰਥੀ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਸ਼ੁਭ ਟਕਾਮਨਾਵਾਂ ਭੇਟ ਕੀਤੀਆਂ |
ਚੀਮਾ ਮੰਡੀੰ, (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਮੁਤਾਬਕ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਬਾਰ੍ਹਵੀਂ ਜਮਾਤ ਦੇ 90 ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਹਾਸਲ ਕਰ ਕੇ ਕਾਮਯਾਬੀ ਦੀ ਨਵੀਂ ਮਿਸਾਲ ਕਾਇਮ ਕੀਤੀ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਦੱਸਿਆ ਕਿ ਸਾਇੰਸ ਸਟਰੀਮ 'ਚੋ ਖੁਸ਼ ਬਾਂਸਲ ਨੇ ਪਹਿਲਾ, ਦਿਸ਼ਾ ਸਿੰਗਲਾ ਨੇ ਦੂਜਾ ਅਤੇ ਸੁਸ਼ਾਂਤ ਘਈ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਤੋਂ ਇਲਾਵਾ 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ, ਜਦੋ ਕਿ 40 ਵਿਦਿਆਰਥੀਆਂ ਨੇ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਮੈਥ ਵਿਸ਼ਿਆਂ 'ਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ 20 ਵਿਦਿਆਰਥੀਆਂ ਨੇ ਇੰਗਲਿਸ਼ ਵਿਸ਼ੇ 'ਚੋਂ ਵੀ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਆਪਣੀ ਯੋਗਤਾ ਦਾ ਪ੍ਰਤੱਖ ਸਬੂਤ ਦਿੱਤਾ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਕੇਸ਼ ਕੁਮਾਰ, ਸਕੂਲ ਪਿ੍ੰਸੀਪਲ ਕਮਲ ਗੋਇਲ ਅਤੇ ਸਕੂਲ ਸਟਾਫ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਜਤਾਉਂਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਨਤੀਜੇ ਆਏ ਹਨ |
ਮੂਣਕ, (ਵਰਿੰਦਰ ਭਾਰਦਵਾਜ) - ਸੀ ਬੀ ਐਸ ਈ ਬੋਰਡ ਵੱਲੋਂ ਐਲਾਨੇ ਗਏ 12 ਵੀ ਕਲਾਸ ਦੇ ਨਤੀਜਿਆਂ ਦੌਰਾਨ ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਦੇ ਵਿਦਿਆਰਥੀਆਂ ਨੇ ਮੈਡੀਕਲ ਤੇ ਨਾਨ-ਮੈਡੀਕਲ ਦੋਵਾਂ ਸਟਰੀਮਾਂ ਵਿੱਚੋ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਮਾਤਾ, ਪਿਤਾ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਤੇ ਨਕੁਲ ਮਿੱਤਲ ਨੇ 90% ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ | ਇਸ ਤੋਂ ਇਲਾਵਾ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ 'ਚ ਯਸ਼ਵੀ ਨੇ 89.4%, ਮਾਧਵ ਬੰਸਲ ਨੇ 88.2%, ਭਵਿਸ਼ਇਆ ਨੇ 87.4%, ਆਦਿਤਿਆ ਨੇ 87.0% ਅਤੇ ਆਸਥਾ ਨੇ 86.0% ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਏਕਮਦੀਪ ਸਿੰਘ ਨੇ 85.2%, ਰਿਤਿਕਾ ਨੇ 84%, ਦਵਿੰਦਰ ਸਿੰਘ ਨੇ 83.2%, ਸ਼ਗਨਦੀਪ ਨੇ 82% ਅਤੇ ਸਰਵਗਿਆ ਨੇ 81% ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰੇਸ਼ ਮਿੱਤਲ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨੇ ਸਕੂਲ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਇਆ ਹੈ, ਇਹੀ ਵਿਦਿਆਰਥੀ ਭਵਿੱਖ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨਗੇ |
ਛਾਜਲੀ, (ਅਜਾਇਬ ਸਿੰਘ ਨੀਲੋਵਾਲ) - ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਹੋਲੀ ਹਾਰਟ ਪਬਲਿਕ ਸਕੂਲ ਛਾਜਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਮਨਜੋਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਡਿੰਪਲਪ੍ਰੀਤ ਕੌਰ, ਕਮਲਦੀਪ ਕੌਰ ਅਤੇ ਲਵਪ੍ਰੀਤ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ | ਅਮਨਜੋਤ ਸਿੰਘ, ਗਗਨਜੀਤ ਕੌਰ ਅਤੇ ਪ੍ਰਦੀਪ ਕੁਮਾਰ ਸਿੰਗਲਾ ਨੇ 89 ਫੀਸਦੀ ਅੰਕ ਹਾਸਲ ਕੀਤੇ, ਜਦਕਿ ਕਰਨਵੀਰ ਸਿੰਘ ਨੇ 88 ਫੀਸਦੀ ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਸਹਿਜਪ੍ਰੀਤ ਕੌਰ, ਹਰਮਨਜੋਤ ਕੌਰ ਅਤੇ ਰਣਜੀਤ ਕੌਰ ਨੇ 87 ਫੀਸਦੀ ਅੰਕ ਪ੍ਰਾਪਤ ਕੀਤੇ | ਸੁਖਜੋਤ ਕੌਰ ਨੇ 86 ਫੀਸਦੀ, ਜਦਕਿ ਪਰਮਨਦੀਪ ਕੌਰ, ਨਵਜੋਤ ਸਿੰਘ ਅਤੇ ਮਹਿਕਦੀਪ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਵੱਡੀ ਸਫਲਤਾ ਹਾਸਲ ਕੀਤੀ | ਸਕੂਲ ਦੇ ਹੋਰ ਵਿਦਿਆਰਥੀਆਂ ਦਾ ਨਤੀਜਾ ਵੀ ਕਾਬਿਲ-ਏ-ਤਾਰੀਫ਼ ਰਿਹਾ | ਇਸ ਮੌਕੇ ਸਕੂਲ ਦੇ ਚੇਅਰਮੈਨ ਮਨਦੀਪ ਸਿੰਘ ਚੱਠਾ, ਨਿਰਦੇਸ਼ਕ ਅੰਮਿ੍ਤਪਾਲ ਸਿੰਘ ਚੱਠਾ, ਪਿ੍ੰਸੀਪਲ ਕਾਮਨੀ ਸਿੰਗਲਾ ਅਤੇ ਵਾਇਸ ਪਿ੍ੰਸੀਪਲ ਲਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਚੇਅਰਮੈਨ ਸ੍ਰੀ ਮਨਦੀਪ ਚੱਠਾ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਅਟੱਲ ਮਿਹਨਤ, ਲਗਨ ਅਤੇ ਸਮਰਪਣ ਦਾ ਪਰਿਣਾਮ ਹੈ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸਾਇੰਸ (ਮੈਡੀਕਲ) ਵਿਸ਼ੇ 'ਚੋਂ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਨੈਤਿਕ ਕਾਂਸਲ 'ਤੇ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰ ਅਤੇ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਪਾਇਆ ਗਿਆ | ਸਥਾਨਕ ਸ਼ਹਿਰ ਦੇ ਵਾਸੀ ਤਰਸੇਮ ਕਾਂਸਲ ਅਤੇ ਕਮਲ ਕਾਂਸਲ ਦੇ ਹੋਣਹਾਰ ਪੁੱਤਰ ਨੈਤਿਕ ਕਾਂਸਲ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਸ ਦਾ ਸੁਪਨਾ ਇਕ ਕਾਬਲ ਨਿਊਰੋਲੋਜਿਸਟ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਹੈ | ਉਸ ਨੇ ਦੱਸਿਆ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਉਸ ਵੱਲੋਂ ਨੀਟ ਯੂ.ਜੀ. ਦੀ ਪਰੀਖਿਆ ਲਈ ਪੂਰੀ ਲਗਨ ਨਾਲ ਤਿਆਰੀ ਕੀਤੀ ਗਈ ਸੀ ਅਤੇ ਉਸ ਨੇ ਨੀਟ ਦਾ ਪੇਪਰ ਵੀ ਦਿੱਤਾ ਸੀ, ਜਿਸ ਵਿੱਚ ਚੰਗੇ ਅੰਕਾਂ ਦੀ ਉਸ ਨੂੰ ਪੂਰੀ ਉਮੀਦ ਸੀ | ਪਰ ਪੇਪਰ ਲੀਕ ਮਾਮਲੇ ਕਾਰਨ ਪਰੀਖਿਆ ਰੱਦ ਹੋਣ ਨਾਲ ਉਸ ਨੂੰ ਕਾਫ਼ੀ ਨਿਰਾਸ਼ਾ ਹੋਈ ਹੈ | ਇਸ ਦੇ ਬਾਵਜੂਦ ਉਸ ਦੇ ਹੌਸਲੇ ਬੁਲੰਦ ਹਨ ਅਤੇ ਉਹ ਦੁਬਾਰਾ ਨੀਟ ਦੀ ਤਿਆਰੀ ਵਿੱਚ ਜੁੱਟ ਗਿਆ ਹੈ | ਨੈਤਿਕ ਦੇ ਪਿਤਾ ਤਰਸੇਮ ਕਾਂਸਲ ਅਤੇ ਮਾਤਾ ਕਮਲ ਕਾਂਸਲ ਨੇ ਦੱਸਿਆ ਕਿ ਨੈਤਿਕ ਨੇ ਜੇ.ਈ.ਈ. ਮੇਨ ਦੀ ਪਰੀਖਿਆ ਵਿੱਚ ਵੀ 96.38 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਉਹ ਪਿਛਲੇ ਦੋ ਸਾਲਾਂ ਤੋਂ ਨੀਟ ਯੂ.ਜੀ. ਦੀ ਤਿਆਰੀ ਕਰ ਰਿਹਾ ਸੀ ਅਤੇ ਪੇਪਰ ਦੇਣ ਲਈ ਬਹੁਤ ਉਤਸ਼ਾਹਿਤ ਸੀ | ਪਰ ਨੀਟ ਪੇਪਰ ਲੀਕ ਮਾਮਲੇ ਕਾਰਨ ਪ੍ਰੀਖਿਆ ਰੱਦ ਕਰਨ ਨਾਲ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |