30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਧਾਇਕਾ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 18-05-2026
ਸੰਗਰੂਰ, 17 ਮਈ (ਧੀਰਜ ਪਸ਼ੌਰੀਆ) - ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ | ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ | ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ | ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ | ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਗਊਸ਼ਾਲਾ ਪ੍ਰਬੰਧਕ, ਸਥਾਨਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਮੈਨ ਰਘਵੀਰ ਸਿੰਘ ਚੌਂਦਾ ਦਾ ਅਮਰਗੜ੍ਹ ਵਿਖੇ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਕਰੀਬ ਡੇਢ ਦੁਹਾਕੇ ਤੋਂ ਪਦ-ਉੱਨਤੀ ਨੂੰ ਤਰਸ ਰਹੇ ਨੇ ਖੇਤੀਬਾੜੀ ਤੇ ਬਾਗ਼ਬਾਨੀ ਵਿਕਾਸ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।