29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਚੇਅਰਮੈਨ ਰਘਵੀਰ ਸਿੰਘ ਚੌਂਦਾ ਦਾ ਅਮਰਗੜ੍ਹ ਵਿਖੇ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 18-05-2026
ਅਮਰਗੜ੍ਹ, 17 ਮਈ (ਜਤਿੰਦਰ ਮੰਨਵੀ)-ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਰਘਵੀਰ ਸਿੰਘ ਚੌਂਦਾ ਦਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਅਮਰਗੜ੍ਹ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਵਿਧਾਇਕ ਗੱਜਣਮਾਜਰਾ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਰਾਜੀਵ ਤੋਗਾਹੇੜੀ ਨੇ ਕਿਹਾ ਕਿ ਰਘਵੀਰ ਸਿੰਘ ਚੌਂਦਾ ਦੀ ਨਿਯੁਕਤੀ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਤੇ ਇਸ ਨਿਯੁਕਤੀ ਨੂੰ ਲੈ ਕੇ ਆਪ ਵਰਕਰਾਂ 'ਚ ਭਾਰੀ ਉਤਸ਼ਾਹ ਹੈ |ਚੇਅਰਮੈਨ ਰਘਵੀਰ ਸਿੰਘ ਚੌਂਦਾ ਨੇ ਇਸ ਸਨਮਾਨ ਲਈ ਵਿਧਾਇਕ ਗੱਜਣਮਾਜਰਾ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ ਸਮੇਤ ਵਿਧਾਇਕ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਕੌਂਸਲਰ ਸਰਧਾ ਰਾਮ, ਰਣਧੀਰ ਸਿੰਘ ਮੁਹਾਲਾ, ਗੋਗਾ ਜਾਗੋਵਾਲ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਗੁਰਦਰਸ਼ਨ ਸਿੰਘ, ਗੁਰਜੋਤ ਸਿੰਘ, ਨਾਜਰ ਸਿੰਘ, ਗੁਰਤੇਜ ਸਿੰਘ, ਪਰਮਿੰਦਰ ਸਿੰਘ, ਚਰਨਜੀਤ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਜੋਰਾ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਸਾਹਿਲ ਚੌਂਦਾ ਸਮੇਤ ਹੋਰ ਆਪ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਕੰਨਿਆ ਸਕੂਲ ਦੀਆਂ ਪ੍ਰੀਖਿਆਵਾਂ ਵਿਚੋਂ ਮੋਹਰੀ ਵਿਦਿਆਰਥਣਾਂ ਸਨਮਾਨਿਤ <br/> ਅਗਲੀ ਖ਼ਬਰ ਵਿਧਾਇਕਾ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।