29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ <br/>

ਅਜੀਤ ਡੈਸਕ 18-05-2026
ਸੁਨਾਮ ਊਧਮ ਸਿੰਘ ਵਾਲਾ, 17 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਾਹਿਤ ਸਭਾ ਸੁਨਾਮ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ | ਜਸਵੰਤ ਸਿੰਘ ਅਸਮਾਨੀ, ਹਰਜੀਤ ਸਿੰਘ ਚੀਮਾ ਅਤੇ ਗਿਆਨੀ ਜਗੀਰ ਸਿੰਘ ਰਤਨ ਦੀ ਪ੍ਰਧਾਨਗੀ ਵਿਚ ਹੋਈ ਇਸ ਸਾਹਿਤਕ ਇਕੱਤਰਤਾ ਦੌਰਾਨ ਪ੍ਰਸਿੱਧ ਗੀਤਕਾਰ ਬਲਜਿੰਦਰ ਈਲਵਾਲ ਵੱਲੋਂ ਆਪਣੀ ਆਵਾਜ਼ ਵਿਚ ਰਿਕਾਰਡ ਕਰਵਾਇਆ ਸੱਭਿਆਚਾਰਕ ਗੀਤ 'ਭੁਲੇਖੇ' ਲੋਕ ਅਰਪਣ ਕੀਤਾ ਗਿਆ | ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਭਾ ਦੇ ਸਰਪ੍ਰਸਤ ਗਿਆਨੀ ਜਗੀਰ ਸਿੰਘ ਰਤਨ ਨੇ ਕਿਹਾ ਕਿ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਦੀ ਅਗਵਾਈ ਕਰਦਿਆਂ ਜੋ ਉੱਚ ਨੈਤਿਕ ਕਦਰਾਂ ਕੀਮਤਾਂ ਵਾਲੇ ਸਿਧਾਂਤ ਬਣਾਏ ਉਨ੍ਹਾਂ ਸਿਧਾਂਤਾਂ 'ਤੇ ਆਪ ਵੀ ਪਹਿਰਾ ਦਿੱਤਾ | ਇੱਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਜ਼ਰੂਰੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਇਸ ਨੂੰ ਜ਼ਰੂਰੀ ਵਿਸ਼ੇ ਵਜੋਂ ਪੜ੍ਹਾਏ ਜਾਣ ਲਈ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ 'ਤੇ ਪੰਜਾਬੀ ਭਾਸ਼ਾ ਕਾਨੂੰਨ 2008 ਅਨੁਸਾਰ ਤੁਰੰਤ ਕਾਨੂੰਨੀ ਕਾਰਵਾਈ ਕਰੇ | ਕਵਿਤਾਵਾਂ ਦੇ ਦੌਰ 'ਚ ਅਵਤਾਰ ਸਿੰਘ ਉਗਰਾਹਾਂ, ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ | ਬਹਾਦਰ ਸਿੰਘ ਧੌਲਾ, ਬਲਵਿੰਦਰ ਸਿੰਘ ਜ਼ਿਲੇਦਾਰ, ਗੁਰਜੰਟ ਸਿੰਘ ਉਗਰਾਹਾਂ, ਹਰਦੀਪ ਸਿੰਘ ਕੜੈਲ, ਬਲਵਿੰਦਰ ਸਿੰਘ ਹਰੀਗੜ੍ਹ, ਸਰਬਜੀਤ ਸੰਗਰੂਰਵੀ, ਪਰਮਿੰਦਰ ਸਿੰਘ ਸੰਗਰੂਰ, ਬਹਾਦਰ ਸਿੰਘ ਧੌਲਾ, ਪਵਨ ਕੁਮਾਰ ਹੋਸੀ, ਹਰਮੇਲ ਸਿੰਘ, ਹਰਜੀਤ ਸਿੰਘ ਚੀਮਾ, ਜਸਵੰਤ ਸਿੰਘ ਅਸਮਾਨੀ, ਜਗੀਰ ਸਿੰਘ ਰਤਨ, ਦਰਬਾਰ ਸਿੰਘ ਚੱਠੇ ਸ਼ੇਖਵਾਂ, ਰਮੇਸ਼ ਕੁਮਾਰ ਐਡਵੋਕੇਟ, ਪਰਮਜੀਤ ਕੌਰ ਸੰਗਰਾਮੀ ਤੇ ਹਨੀ ਸੰਗਰਾਮੀ ਨੇ ਆਪੋ ਆਪਣੀਆਂ ਖ਼ੂਬਸੂਰਤ ਸਾਹਿਤਕ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ | ਸਟੇਜ ਸਕੱਤਰ ਦੀ ਡਿਊਟੀ ਜਗੀਰ ਸਿੰਘ ਰਤਨ ਵਲੋਂ ਬਾਖ਼ੂਬੀ ਨਿਭਾਈ ਗਈ |

ਪਿਛਲੀ ਖ਼ਬਰ ਨੰਬਰਦਾਰ ਜਸਵੰਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਰਣਜੀਤ ਸਿੰਘ ਧੂਰੀ ਭਾਈ ਹਰੀ ਸਿੰਘ ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।