17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚੋਰਾਂ ਦੀ ਦਹਿਸ਼ਤ ਬਰਕਰਾਰ, ਇਕ ਹਫ਼ਤੇ 'ਚ ਦੂਜੀ ਵਾਰ ਬਣਾਇਆ ਸਿਵਲ ਹਸਪਤਾਲ ਨੂੰ ਆਪਣਾ ਨਿਸ਼ਾਨਾ, ਏਸੀ ਅਤੇ ਕੂਲਰ ਚੋਰੀ

ਅਜੀਤ ਡੈਸਕ 19-05-2026
ਅਹਿਮਦਗੜ੍ਹ, 18 ਮਈ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਵਿੱਚ ਚੋਰਾਂ ਦੀ ਦਹਿਸ਼ਤ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ ਪਿਛਲੇ ਲੰਬੇ ਸਮੇਂ ਤੋਂ ਹੀ ਚੋਰਾਂ ਵਲੋਂ ਅਲੱਗ ਅਲੱਗ ਸਥਾਨਾਂ 'ਤੇ ਲੋਕਾਂ ਦੇ ਘਰਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਲੱਖਾਂ ਦਾ ਸਾਮਾਨ ਅਤੇ ਨਗਦੀ ਲੁੱਟੀ ਗਈ ਸੀ ਪਰ ਇਸ ਵਾਰ ਇੱਕ ਹਫ਼ਤੇ ਦੇ ਵਿੱਚ ਹੀ ਚੋਰਾਂ ਵੱਲੋਂ ਸਰਕਾਰੀ ਹਸਪਤਾਲ ਨੂੰ ਦੂਜੀ ਵਾਰ ਆਪਣਾ ਨਿਸ਼ਾਨਾ ਬਣਾਉਂਦਿਆਂ ਏਸੀ ਅਤੇ ਕੂਲਰ ਚੋਰੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਜੋਤੀ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਲੈਬਾਰਟਰੀ ਕਮਰੇ ਦਾ ਵਾਲ ਏਸੀ ਅਤੇ ਪੁਰਾਣੇ ਕੂਲਰ ਚੋਰੀ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਹਾਲੇ ਪਿਛਲੀ 11 ਮਈ ਤਰੀਕ ਨੂੰ ਇੱਕ ਹਫ਼ਤਾ ਪਹਿਲਾਂ ਚੋਰਾਂ ਵੱਲੋਂ ਸ਼ਰੇ੍ਹਆਮ ਹਸਪਤਾਲ ਵਿੱਚ ਦਾਖਲ ਹੋ ਕੇ ਬਿਜਲੀ ਦੀਆਂ ਮੋਟੀਆਂ ਕੇਵਲਾਂ ਕੱਟ ਕੇ ਚੋਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਹਾਲੇ ਤੱਕ ਵੀ ਕੋਈ ਸਰਾਗ ਨਹੀਂ ਮਿਲਿਆ ਸੀ, ਪਰ ਰਾਤ ਫਿਰ ਚੋਰਾਂ ਵੱਲੋਂ ਇਕ ਹੋਰ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿਤੀ 11 ਮਈ ਵਾਲੀ ਚੋਰੀ ਸਬੰਧੀ ਅਤੇ ਰਾਤ ਦੀ ਚੋਰੀ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਨੂੰ ਦੇਖਣ ਤੋਂ ਪਤਾ ਲੱਗਾ ਹੈ ਕਿ ਸ਼ਰੇ੍ਹਆਮ ਹੀ ਦੋ ਤਿੰਨ ਦੀ ਗਿਣਤੀ ਵਿੱਚ ਚੋਰ ਘਟਨਾ ਨੂੰ ਅੰਜਾਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ | ਮੌਕੇ ਤੇ ਪਹੁੰਚੇ ਥਾਣਾ ਸਿਟੀ ਮੁਖੀ ਪੁਸ਼ਪਿੰਦਰ ਸਿੰਘ ਅਤੇ ਅਤੇ ਸੀਸੀਟੀਵੀ ਕੈਮਰਿਆਂ ਦੇ ਮਾਹਰ ਪੁਲਿਸ ਅਧਿਕਾਰੀ ਪਹੁੰਚ ਗਏ ਸਨ ਅਤੇ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਖੰਗਾਲ ਕੀਤੀ ਜਾ ਰਹੀ ਸੀ | ਥਾਣਾ ਸਿਟੀ ਮੁਖੀ ਪੁਸ਼ਪਿੰਦਰ ਸਿੰਘ ਨੇ ਦਾਅਵਾ ਕੀਤਾ ਉਹ ਜਲਦ ਹੀ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਾ. ਰਵਿੰਦਰਪਾਲ ਕੌਰ ਨੇ ਬਤੌਰ ਐਸ. ਐਮ. ਓ. ਅਹੁਦਾ ਸੰਭਾਲਿਆ ਅਗਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।