ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਿਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਸ਼ਹਿਰ ਦੀ ਧਾਰਮਿਕ ਸ਼ਖ਼ਸੀਅਤ ਸੁਰਿੰਦਰ ਪਾਲ ਸਿੰਘ ਸਿਦਕੀ ਪੀ.ਆਰ.ਓ. ਸ਼ਾਖਾ ਅਤੇ ਇੰਦਰਪਾਲ ਕੌਰ ਦੇ ਸਪੁੱਤਰ ਮਨਿੰਦਰ ਪਾਲ ਸਿੰਘ ਦੇ ਜਨਮ ਦਿਨ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਕੀਤਾ ਗਿਆ | ਹਰਜੀਤ ਸਿੰਘ ਅਰੋੜਾ ਪ੍ਰਬੰਧਕ ਸ਼ਾਖਾ, ਸੁਸਾਇਟੀ ਸਰਪ੍ਰਸਤ ਰਾਜਵਿੰਦਰ ਸਿੰਘ ਲੱਕੀ, ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਰਾਜਿੰਦਰ ਪਾਲ ਸਿੰਘ ਟੋਨੀ, ਡਾ ਉਪਾਸਨਾ, ਗੁਰਮੀਤ ਕੌਰ ਦੀ ਦੇਖ ਰੇਖ ਹੇਠ ਸਮਾਗਮ ਦੀ ਆਰੰਭਤਾ ਦਲਵੀਰ ਸਿੰਘ ਬਾਬਾ ਦੀ ਅਗਵਾਈ ਵਿੱਚ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਪੰਥ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਨੇ ਸੇਵਾ ਅਤੇ ਸਿਮਰਨ ਦੇ ਵਿਸ਼ੇਸ਼ ਤੇ ਭਾਵਪੂਰਤ ਸ਼ਬਦਾਂ ਵਿੱਚ ਵਿਚਾਰ ਸਾਂਝੇ ਕਰਦੇ ਹੋਏ ਭਗਤ ਪੂਰਨ ਸਿੰਘ ਜੀ ਬਾਨੀ ਪਿੰਗਲਵਾੜਾ ਜੀ ਦੇ ਜੀਵਨ ਸੰਦੇਸ਼ 'ਤੇ ਰੌਸ਼ਨੀ ਪਾਈ | ਜਸਵਿੰਦਰ ਪਾਲ ਸਿੰਘ ਵਿੱਕੀ, ਬਲਜੋਤ ਸਿੰਘ, ਚਰਨਕਮਲ ਸਿੰਘ, ਗਿਰੀਸ਼ ਕੁਮਾਰ, ਮਹਿੰਦਰ ਪਾਲ ਸਿੰਘ ਪਾਹਵਾ, ਰੇਖਾ ਕਾਲੜਾ, ਰਵਨੀਤ ਕੌਰ, ਸ਼ਵਿੰਦਰ ਕੌਰ, ਹਰਵਿੰਦਰ ਪਾਲ ਕੌਰ, ਕਮਲਪ੍ਰੀਤ ਕੌਰ, ਮਨਪ੍ਰੀਤ ਕੌਰ, ਜਸ਼ਨ ਸਿੰਘ, ਗੁਰਤੇਜ ਸਿੰਘ, ਕਰਮਜੀਤ ਕੌਰ ਦੀਆਂ ਸੇਵਾਵਾਂ ਤਹਿਤ ਇਸ ਮੌਕੇ ਤੇ ਇਨਫੋਟੈਕ ਦੇ ਚੇਅਰਮੈਨ ਸ੍ਰੀ ਗੁਨਿੰਦਰਜੀਤ ਸਿੰਘ ਜਵੰਦਾ, ਨਗਰ ਕੌਂਸਲਰ ਸੁਰਿੰਦਰ ਸਿੰਘ ਭਿੰਡਰ, ਰਿਤੂ ਕੰਡਾ ਤੋ ਇਲਾਵਾ ਡਾਕਟਰ ਇੰਦਰਜੋਤ ਕੌਰ ਰਣਜੀਤ ਆਈ ਹਸਪਤਾਲ ਅਤੇ ਹਰਪ੍ਰੀਤ ਸਿੰਘ ਪ੍ਰੀਤ ਸਕੱਤਰ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਿਦਕੀ ਪਰਿਵਾਰ ਨੂੰ ਵਧਾਈਆਂ ਅਤੇ ਪਿੰਗਲਵਾੜਾ ਵਿਖੇ ਪਰਿਵਾਰ ਵੱਲੋਂ ਆਪਣੀ ਪਰਿਵਾਰਕ ਖੁਸ਼ੀ ਸਾਂਝੀ ਕਰਨ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਰਾਜਵਿੰਦਰ ਸਿੰਘ ਲੱਕੀ ਨੇ ਸੰਗਤਾਂ ਦਾ ਧੰਨਵਾਦ ਕੀਤਾ | ਹੋਰਨਾਂ ਤੋਂ ਇਲਾਵਾ ਰਾਜੇਸ਼ ਕੁਮਾਰ ਆਮਲਾ, ਲਾਭ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮਨਮੋਹਨ ਸਿੰਘ, ਹਰਵਿੰਦਰ ਸਿੰਘ ਬਿੱਟੂ, ਗੁਰਪ੍ਰੀਤ ਸਿੰਘ, ਗੁਰਕੰਵਲ ਸਿੰਘ, ਹਰਵਿੰਦਰ ਸਿੰਘ ਪੱਪੂ, ਹਰਜੀਤ ਸਿੰਘ ਢੀਂਗਰਾ, ਹਰਿੰਦਰਵੀਰ ਸਿੰਘ, ਉਪਿੰਦਰ ਸਿੰਘ, ਜਸਵੀਰ ਸਿੰਘ ਖਾਲਸਾ, ਵਰਿੰਦਰਜੀਤ ਸਿੰਘ ਬਜਾਜ, ਗੁਰਿੰਦਰ ਸਿੰਘ, ਹਰਜੀਤ ਸਿੰਘ ਪਾਹਵਾ, ਅਵਤਾਰ ਸਿੰਘ, ਜਰਨੈਲ ਸਿੰਘ ਅਕੋਈ, ਗੁਰਮੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਰਾਜਾ, ਜਸਪ੍ਰੀਤ ਸਿੰਘ ਬੈਂਕ ਅਧਿਕਾਰੀ, ਦਲਵੀਰ ਸਿੰਘ, ਪ੍ਰੋ. ਰਾਜਵਿੰਦਰ ਕੌਰ, ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਜਤਿੰਦਰ ਕੌਰ, ਵਰਿੰਦਰ ਕੌਰ, ਸਤਿੰਦਰ ਕੌਰ, ਬਲਵਿੰਦਰ ਕੌਰ, ਚੰਚਲ ਰਾਣੀ, ਕੁਲਵਿੰਦਰ ਕੌਰ ਢੀਂਗਰਾ, ਗੁਰਵਿੰਦਰ ਕੌਰ, ਜਸਵਿੰਦਰ ਕੌਰ, ਸੁਖਜੀਤ ਕੌਰ, ਸੁਰਿੰਦਰ ਕੌਰ, ਪਲਵਿੰਦਰ ਕੌਰ, ਰੰਜਨਪ੍ਰੀਤ ਕੌਰ ਆਦਿ ਨੇ ਸ਼ਮੂਲੀਅਤ ਕੀਤੀ |