16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਕੂਲਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣਾ ਚਿੰਤਾ ਦਾ ਵਿਸ਼ਾ - ਭਾਈ ਵਿਰਸਾ ਸਿੰਘ ਖ਼ਾਲਸਾ

ਅਜੀਤ ਡੈਸਕ 19-05-2026
ਕੁੱਪ ਕਲਾਂ, 18 ਮਈ (ਸੁਖਜਿੰਦਰ ਸਿੰਘ ਝੱਲ) - ਦੇਸ਼ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ ਭਾਵੇਂ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ ਕੋਈ ਨੁਕਸਾਨ ਨਹੀਂ ਹੋਇਆ ਪਰ ਅਜਿਹੀਆਂ ਧਮਕੀਆਂ ਵਿੱਚ ਹੁਣ ਵਾਧਾ ਹੁੰਦਾ ਜਾ ਰਿਹਾ ਹੈ ਜਦੋਂਕਿ ਅਜਿਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਪਤਾ ਲਾਉਣ ਰਾਜ ਦੀ ਪੁਲਿਸ ਬਹੁਤ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ, ਜਿਸ ਦੇ ਸਿੱਟੇ ਵਜੋਂ ਅਜਿਹੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਅਜਿਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਣਾ ਚਾਹੀਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਸੰਗਰੂਰ, ਮਲੇਰਕੋਟਲਾ ਦੇ ਸਕੂਲਾਂ ਅਤੇ ਧੂਰੀ ਰੇਲਵੇ ਸਟੇਸ਼ਨ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ 'ਤੇ ਗਹਿਰੀ ਚਿੰਤਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਲਿਖਤੀ ਪੈੱ੍ਰਸ ਬਿਆਨ ਰਾਹੀਂ ਕੀਤਾ, ਭਾਈ ਖ਼ਾਲਸਾ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਵੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦ ਕਾਬੂ ਕਰ ਜੇਲ੍ਹਾਂ ਅੰਦਰ ਡੱਕੇ | ਇਸ ਮੌਕੇ ਭਾਈ ਖ਼ਾਲਸਾ ਨਾਲ ਫੈਡਰੇਸ਼ਨ ਦੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਮਰਗੜ੍ਹ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਤੈਅ- ਰੂਬਲ ਨਾਰੀਕੇ ਅਗਲੀ ਖ਼ਬਰ ਸਪੇਅਰ ਪਾਰਟਸ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।