16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਮਰਗੜ੍ਹ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਤੈਅ- ਰੂਬਲ ਨਾਰੀਕੇ

ਅਜੀਤ ਡੈਸਕ 19-05-2026
ਅਮਰਗੜ੍ਹ, 18 ਮਈ (ਜਤਿੰਦਰ ਮੰਨਵੀ) - ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਸਿਰਫ਼ ਸਿਆਸੀ ਮੁਕਾਬਲੇ ਲਈ ਨਹੀਂ, ਬਲਕਿ ਅਮਰਗੜ੍ਹ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਮੈਦਾਨ 'ਚ ਉਤਰੀ ਹੈ ਤੇ ਯਕੀਨਨ ਇਨ੍ਹਾਂ ਚੋਣਾਂ 'ਚ ਕਾਂਗਰਸ ਹੂੰਝਾ ਫੇਰੂ ਜਿੱਤ ਦਰਜ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਯੂਥ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ |ਰੂਬਲ ਨਾਰੀਕੇ ਨੇ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ, ਜਦੋਂ ਕਿ ਲੋਕ ਅੱਜ ਵੀ ਕਾਂਗਰਸ ਸ਼ਾਸਨ ਦੌਰਾਨ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਰ ਵਾਰਡ 'ਚ ਸਾਫ਼-ਸੁਥਰੇ ਅਕਸ ਵਾਲੇ ਅਤੇ ਮਿਹਨਤੀ ਚਿਹਰੇ ਚੋਣ ਮੈਦਾਨ ਵਿਚ ਉਤਾਰੇ ਹਨ, ਜਿਨ੍ਹਾਂ ਨੂੰ ਜਨਤਾ ਦਾ ਭਰਪੂਰ ਸਨੇਹ ਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਅਟੁੱਟ ਵਿਸ਼ਵਾਸ ਪ੍ਰਗਟਾਇਆ ਕਿ ਸ਼ਹਿਰਾਂ ਦੇ ਰੁਕੇ ਹੋਏ ਵਿਕਾਸ ਨੂੰ ਮੁੜ ਲੀਹ ਤੇ ਲਿਆਉਣ ਲਈ ਸੂਝਵਾਨ ਲੋਕ ਇਸ ਵਾਰ ਸਿਆਸੀ ਵਾਗਡੋਰ ਕਾਂਗਰਸ ਦੇ ਹੱਥ ਸੌਂਪਣ ਦਾ ਮਨ ਬਣਾ ਚੁੱਕੇ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਉਮੀਦਵਾਰਾਂ ਦੀਆਂ ਲਿਸਟਾਂ ਨਾ ਲੱਗਣ ਦੇ ਰੋਸ ਵਜੋਂ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਪੁਲਿਸ ਦੀ ਹੋਈ ਧੱਕਾ ਮੁ... ਅਗਲੀ ਖ਼ਬਰ ਸਕੂਲਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣਾ ਚਿੰਤਾ ਦਾ ਵਿਸ਼ਾ - ਭਾਈ ਵਿਰਸਾ ਸਿੰਘ ਖ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।