16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਉਮੀਦਵਾਰਾਂ ਦੀਆਂ ਲਿਸਟਾਂ ਨਾ ਲੱਗਣ ਦੇ ਰੋਸ ਵਜੋਂ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਪੁਲਿਸ ਦੀ ਹੋਈ ਧੱਕਾ ਮੁੱਕੀ

ਅਜੀਤ ਡੈਸਕ 19-05-2026
ਧੂਰੀ 18 ਮਈ ( ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਨਗਰ ਕੌਂਸਲ ਧੂਰੀ ਦੀਆਂ ਚੋਣਾਂ ਦੇ ਉਮੀਦਵਾਰਾਂ ਦੇ ਕਾਗਜ਼ ਪੱਤਰਾਂ ਦੀ ਛਾਣਬੀਨ ਉਪਰੰਤ ਸਮੇਂ ਸਿਰ ਉਮੀਦਵਾਰਾਂ ਦੀਆਂ ਲਿਸਟਾਂ ਨਾ ਲੱਗਣ ਦੇ ਰੋਸ ਵਜੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਏ ਗਏ ਧਰਨੇ ਦੌਰਾਨ ਕੁਝ ਇੱਕਾ ਦੁੱਕਾ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਖਿਲਾਫ ਵਰਤੀ ਗਈ ਭੱਦੀ ਸ਼ਬਦਾਵਲੀ ਅਤੇ ਆਪਸੀ ਧੱਕਾ ਮੁੱਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਖਿਲਾਫ ਸਖਤ ਰੁੱਖ ਅਖਤਿਆਰ ਕਰਦਿਆਂ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਧੱਕਾ ਮੁੱਕੀ ਵੀ ਕੀਤੀ ਗਈ ਪ੍ਰੰਤੂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਉਪਰੰਤ ਇਹ ਮਾਮਲਾ ਸ਼ਾਂਤ ਹੁੰਦਾ ਦਿਖਾਈ ਦਿੱਤਾ ਅਤੇ ਇਸ ਉਪਰੰਤ ਉਮੀਦਵਾਰਾਂ ਦੀ ਫਾਈਨਲ ਲਿਸਟ ਲਗਾਏ ਜਾਣ ਉਪਰੰਤ ਵੱਖ-ਵੱਖ ਪਾਰਟੀਆਂ ਦੇ ਧਰਨਾ ਦੇ ਰਹੇ ਆਗੂ ਆਪਣਾ ਧਰਨਾ ਸਮਾਪਤ ਕਰਕੇ ਵਾਪਸ ਚਲੇ ਗਏ ਇਸ ਮੌਕੇ ਭਾਜਪਾ ਆਗੂ ਪ੍ਰੋਫੈਸਰ ਓਾਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਕਾਂਗਰਸ ਦੇ ਸਾਬਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਸ਼ੁਭੀ ਤੇ ਰਣਦੀਪ ਸਿੰਘ ਦਿਓਲ ਆਦਿ ਵੱਲੋਂ ਭਗਵੰਤ ਸਿੰਘ ਮਾਨ ਪਾਸੋਂ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਜੇਕਰ ਪੰਜਾਬ ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਨੂੰ ਪੂਰੀ ਇਮਾਨਦਾਰੀ ਨਾਲ ਕਰਵਾਏ ਤਾਂ ਇਹਨਾਂ ਚੋਣਾਂ ਵਿੱਚੋਂ ਮਿਲਣ ਵਾਲੇ ਲੋਕ ਫਤਵੇ ਨਾਲ 2027 ਦੀਆਂ ਚੋਣਾਂ ਦਾ ਰਾਹ ਵੀ ਪੱਧਰਾ ਹੋ ਜਾਵੇਗਾ | ਇਸ ਮੌਕੇ ਭਾਜਪਾ ਆਗੂ ਜਗਦੇਵ ਜਿੰਦਲ ਸ੍ਰੀ ਬਰਜੇਸ਼ਵਰ ਗੋਇਲ ਪ੍ਰਦੀਪ ਗਰਗ, ਵਿੱਕੀ ਪਰੋਚਾ , ਅੰਮਿ੍ਤ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ 27 ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਬਾਹਰ ਦੇਵੇਗੀ ਧਰਨਾ ਅਗਲੀ ਖ਼ਬਰ ਅਮਰਗੜ੍ਹ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਤੈਅ- ਰੂਬਲ ਨਾਰੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।