ਲੌਂਗੋਵਾਲ, 18 ਮਈ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੀਆਂ ਚੋਣਾਂ ਲਈ ਕੁੱਲ 15 ਵਾਰਡਾਂ ਵਿਚੋਂ 62 ਉਮੀਦਵਾਰਾਂ ਨੇ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਜਿੰਨਾ ਵਿਚੋਂ ਇਕ ਵੀ ਕਾਗ਼ਜ਼ ਰੱਦ ਨਹੀਂ ਕੀਤਾ ਗਿਆ ਸਾਰੇ ਦੇ ਸਾਰੇ ਉਮੀਦਵਾਰ ਚੋਣ ਲੜਨ ਦੇ ਯੋਗ ਪਾਏ ਗਏ ਹਨ | ਲੌਂਗੋਵਾਲ ਦੇ ਵਾਰਡ ਨੰਬਰ 1 ਤੋਂ ਅੰਮਿ੍ਤਪਾਲ ਕੌਰ ਪਤਨੀ ਸ਼ੀਸ਼ਾ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਕਰਮਜੀਤ ਕੌਰ ਪਤਨੀ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਅਤੇ ਗੁਰਮੀਤ ਕੌਰ ਪਤਨੀ ਯਸ਼ਪਾਲ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 2 ਤੋਂ ਰੁਪਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ, ਕਰਨਮੇਲ ਸਿੰਘ ਪੁੱਤਰ ਟੇਕ ਸਿੰਘ ਆਜ਼ਾਦ, ਰਮਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਆਜ਼ਾਦ ਅਤੇ ਦਰਸ਼ਨ ਸਿੰਘ ਪੁੱਤਰ ਮੁਕੰਦ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 3 ਤੋਂ ਬਲਵੰਤ ਸਿੰਘ ਪੁੱਤਰ ਨਾਹਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ, ਗੋਬਿੰਦ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਪਰਮਜੀਤ ਸਿੰਘ ਪੁੱਤਰ ਰੂਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ,ਲਵਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਨੇ ਆਜ਼ਾਦ ਅਤੇ ਬੂਟਾ ਸਿੰਘ ਪੁੱਤਰ ਰਾਮਾ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 4 ਤੋਂ ਸਤਨਾਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ, ਗੁਰਪਾਲ ਸਿੰਘ ਪੁੱਤਰ ਹਰਦੇਵ ਸਿੰਘ ਨੇ ਆਜ਼ਾਦ, ਗੁਰਮੇਲ ਸਿੰਘ ਪੁੱਤਰ ਟੇਕ ਸਿੰਘ ਨੇ ਆਜ਼ਾਦ, ਨਸੀਬ ਕੌਰ ਪਤਨੀ ਗੁਰਮੇਲ ਸਿੰਘ ਨੇ ਆਜ਼ਾਦ, ਚਿਤਵੰਤ ਸਿੰਘ ਪੁੱਤਰ ਉਦੇ ਸਿੰਘ ਨੇ ਆਜ਼ਾਦ ਅਤੇ ਹਰਦੇਵ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰਵਾਏ ਹਨ | ਵਾਰਡ ਨੰਬਰ 5 ਤੋਂ ਸਤਵੰਤ ਕੌਰ ਪਤਨੀ ਗਗਨਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ, ਸਵਰਨ ਕੌਰ ਪਤਨੀ ਗੁਰਪ੍ਰੀਤ ਸਿੰਘ ਨੇ ਆਜ਼ਾਦ, ਕਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਨੇ ਆਜ਼ਾਦ ਅਤੇ ਅਮਰਜੀਤ ਕੌਰ ਪਤਨੀ ਬਲਕਾਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰਵਾਏ ਹਨ | ਵਾਰਡ ਨੰਬਰ 6 ਤੋਂ ਬਲਵਿੰਦਰ ਸਿੰਘ ਪੁੱਤਰ ਲੀਲਾ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ, ਰੂਪ ਸਿੰਘ ਪੁੱਤਰ ਭੂਰਾ ਸਿੰਘ ਨੇ ਆਜ਼ਾਦ, ਸੁਖਵਿੰਦਰ ਸਿੰਘ ਪੁੱਤਰ ਲਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ, ਹਰਦੀਪ ਸਿੰਘ ਪੁੱਤਰ ਰੂਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਗੁਰ ਧਿਆਨ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਅਤੇ ਗੁਰਜੀਤ ਸਿੰਘ ਪੁੱਤਰ ਰਾਜ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 7 ਤੋਂ ਜਸਪ੍ਰੀਤ ਕੌਰ ਪਤਨੀ ਯਾਦਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ, ਸ਼ਿੰਦਰ ਕੌਰ ਪਤਨੀ ਈਸ਼ਵਿੰਦਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਸ਼ਿੰਦਰਪਾਲ ਕੌਰ ਪਤਨੀ ਜੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਸਤਿਨਾਮ ਕੌਰ ਪਤਨੀ ਪੁਸ਼ਪਿੰਦਰ ਸਿੰਘ ਨੇ ਆਜ਼ਾਦ ਅਤੇ ਵੀਨਾ ਰਾਣੀ ਪਤਨੀ ਰਮੇਸ਼ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 8 ਤੋਂ ਭੁਪਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਨੇ ਆਜ਼ਾਦ, ਸੇਮਰਾਜ ਪੁੱਤਰ ਪ੍ਰਕਾਸ਼ ਚੰਦ ਆਜ਼ਾਦ, ਲੇਖ ਵਵਿੰਦਰ ਪਾਲ ਗਰਗ ਪੁੱਤਰ ਸੇਮਰਾਜ ਗਰਗ ਨੇ ਆਜ਼ਾਦ, ਹਰਜੀਤ ਸਿੰਘ ਪੁੱਤਰ ਧੰਨਾ ਸਿੰਘ ਆਜ਼ਾਦ ਅਤੇ ਕੁਲਦੀਪ ਸਿੰਘ ਪੁੱਤਰ ਕੌਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 9 ਤੋਂ ਅਮਰਜੀਤ ਕੌਰ ਪਤਨੀ ਸੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਅਤੇ ਸੰਦੀਪ ਕੌਰ ਪਤਨੀ ਨਰਿੰਦਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰਵਾਏ ਹਨ | ਵਾਰਡ ਨੰਬਰ 10 ਤੋਂ ਬੁੱਧ ਸਿੰਘ ਪੁੱਤਰ ਛੋਟਾ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ, ਕੁਲਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਅਤੇ ਕਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 11 ਤੋਂ ਪਰਮਲ ਕੌਰ ਪਤਨੀ ਹਰਦੀਪ ਖਾਨ ਨੇ ਆਜ਼ਾਦ, ਸਰਬਜੀਤ ਕੌਰ ਪਤਨੀ ਬਲਵੰਤ ਖਾਨ ਨੇ ਆਜ਼ਾਦ, ਰਛਪਾਲ ਕੌਰ ਪਤਨੀ ਬਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਅਤੇ ਸੁਸ਼ੀਲ ਰਾਣੀ ਪਤਨੀ ਸੰਜੇ ਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰਵਾਏ ਹਨ | ਵਾਰਡ ਨੰਬਰ 12 ਤੋਂ ਕੁਲਦੀਪ ਸਿੰਘ ਪੁੱਤਰ ਦਾਰਾ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ, ਸੁਖਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਬਲਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰਵਾਏ ਹਨ | ਵਾਰਡ ਨੰਬਰ 13 ਤੋਂ ਸਰਬਜੀਤ ਕੌਰ ਪਤਨੀ ਜਸਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਅਤੇ ਵੀਰਪਾਲ ਕੌਰ ਪਤਨੀ ਕਰਮਜੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਵਾਰਡ ਨੰਬਰ 14 ਤੋਂ ਜਸਵੀਰ ਕੌਰ ਪਤਨੀ ਗੁਰਸੇਵਕ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ, ਕਮਲ ਪਾਲ ਸਿੰਘ ਬਰਾੜ ਪੁੱਤਰ ਕਰਮ ਸਿੰਘ ਬਰਾੜ ਨੇ ਆਜ਼ਾਦ ਉਮੀਦਵਾਰ ਵਜੋਂ, ਜਗਸੀਰ ਸਿੰਘ ਪੁੱਤਰ ਹੇਮਰਾਜ ਸ਼੍ਰੋਮਣੀ ਅਕਾਲੀ ਦਲ ਵੱਲੋਂ, ਗੁਲਜਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਅਤੇ ਕਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਕਾਂਗਰਸ ਪਾਰਟੀ ਵੱਲੋਂ ਕਾਗਜ ਦਾਖਲ ਕਰਵਾਏ ਹਨ | ਵਾਰਡ ਨੰਬਰ 15 ਤੋਂ ਛੰਨੋ ਪਤਨੀ ਰਵੀਨਾਥ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ,ਵਜਮਨਾ ਰਾਣੀ ਪਤਨੀ ਵਿੱਕੀ ਨਾਥ ਨੇ ਆਜ਼ਾਦ ਉਮੀਦਵਾਰ ਵਜੋਂ, ਬੱਬੀ ਕੌਰ ਪਤਨੀ ਜਸਵੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ, ਅਮਨਦੀਪ ਕੌਰ ਪਤਨੀ ਕੌਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਅਤੇ ਗੁਰਤੇਜ ਕੌਰ ਪਤਨੀ ਕਾਲਾ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਸੂਤਰਾਂ ਅਨੁਸਾਰ ਇਹਨਾਂ ਵਿਚੋਂ ਕੁੱਝ ਵਾਰਡਾਂ ਵਿਚ ਕਵਰਿੰਗ ਉਮੀਦਵਾਰਾਂ ਨੇ ਵੀ ਕਾਗ਼ਜ਼ ਦਾਖਲ ਕਰਵਾਏ ਹਨ ਜਿਨ੍ਹਾਂ ਵੱਲੋਂ ਕਾਗ਼ਜ਼ ਵਾਪਸ ਲਏ ਜਾਣ ਦੀ ਵੀ ਸੰਭਾਵਨਾ ਹੈ |