ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ) - ਪੀ.ਐਸ.ਈ.ਬੀ. ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੀ ਮੀਟਿੰਗ ਚਮਕ ਭਵਨ ਵਿਖੇ ਹੋਈ | ਮੀਟਿੰਗ ਨੂੰ ਸੂਬਾਈ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਬਿਕਰਮਜੀਤ ਸਿੰਘ, ਕਿ੍ਸ਼ਨ ਕਾਂਤ, ਲਖਵਿੰਦਰ ਸਿੰਘ, ਜੀਵਨ ਸਿੰਘ, ਗੁਰਬਖਸ਼ੀਸ ਸਿੰਘ, ਸੋਰਵ ਜੋਸ਼ੀ, ਗਗਨਦੀਪ ਸਿੰਘ, ਭੋਲਾ ਸਿੰਘ ਗੱਗੜਪੁਰ, ਨਿਰਭੈ ਸਿੰਘ, ਪੂਰਨ ਸਿੰਘ ਖਾਈ ਨੇ ਕਿਹਾ ਕਿ 16 ਅਪ੍ਰੈਲ ਨੂੰ ਬਿਜਲੀ ਮੰਤਰੀ ਨਾਲ ਅਤੇ 30 ਅਪ੍ਰੈਲ ਨੂੰ ਸੀ.ਐਮ.ਡੀ. ਨਾਲ ਕੁੱਝ ਮੰਗਾਂ ਉੱਤੇ ਸਹਿਮਤੀ ਹੋਈ ਸੀ | ਉਨ੍ਹਾਂ 15 ਮਈ ਨੂੰ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਗੱਲ ਕੀਤੀ ਸੀ ਅਤੇ ਬਾਕੀ ਮੰਗਾਂ ਸਬੰਧੀ 20 ਮਈ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਸਬੰਧੀ ਅਜੇ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ | ਉਨ੍ਹਾਂ ਐਲਾਨ ਕੀਤਾ ਕਿ 24 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ |