ਭਵਾਨੀਗੜ੍ਹ, 18 ਮਈ (ਲਖਵਿੰਦਰ ਪਾਲ ਗਰਗ) - ਐਮ ਐਂਡ ਐਮ ਪਬਲਿਕ ਸਕੂਲ ਨਾਗਰੀ ਦਾ ਸੀ. ਬੀ. ਐਸ. ਈ. ਕਲਾਸ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਨਾਲ ਸਕੂਲ ਵਿੱਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ | ਇਸ ਸਬੰਧੀ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਦੱਸਿਆ ਕਿ ਕਾਮਰਸ ਸਟਰੀਮ ਵਿੱਚ ਨੰਦਨੀ ਬਾਂਸਲ ਨੇ 96 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਚੈਰੀ ਗਰਗ ਨੇ 95.2 ਫ਼ੀਸਦੀ ਨਾਲ ਦੂਜਾ ਅਤੇ ਸਾਕਸ਼ਮ ਗੁਪਤਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ ਵਿੱਚ ਦਿ੍ਸ਼ਟੀ ਨੇ 94 ਫ਼ੀਸਦੀ ਨਾਲ ਪਹਿਲਾ, ਦਿਵਾਸ਼ ਗਰਗ ਨੇ 93 ਫ਼ੀਸਦੀ ਨਾਲ ਦੂਜਾ ਅਤੇ ਅਮਿਤ ਗੁਪਤਾ ਨੇ 89.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਮੈਡੀਕਲ ਸਟਰੀਮ ਵਿੱਚ ਪ੍ਰੇਰਨਾ ਨੇ 94.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਦੈਰਿਆ ਗਾਂਧੀ ਨੇ 93.4 ਫ਼ੀਸਦੀ ਨਾਲ ਦੂਜਾ ਅਤੇ ਪਰਨੀਤ ਨੇ 93.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਆਰਟਸ ਸਟਰੀਮ ਵਿੱਚ ਛਵੀ ਨੇ 94 ਫ਼ੀਸਦੀ ਨਾਲ ਪਹਿਲਾ ਅਤੇ ਓਮਕਾਰ ਕੌਰ ਨੇ 92 ਫ਼ੀਸਦੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ |