ਜਲੰਧਰ, 18 ਮਈ (ਅ.ਬ.)-ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਅਕਾਲ ਅਕੈਡਮੀ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਅਕੈਡਮੀ ਨੇ ਇੱਕ ਵਾਰ ਫਿਰ ਉਤਕਿ੍ਸ਼ਟ ਨਤੀਜੇ ਪ੍ਰਾਪਤ ਕੀਤੇ | ਕਾਮਰਸ ਸਟ੍ਰੀਮ ਵਿੱਚੋਂ ਨਾਜਵੀਰ ਕੌਰ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬਰਨਾਲਾ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹਿਊਮੈਨਟੀਜ਼ ਸਟ੍ਰੀਮ ਵਿੱਚੋਂ ਹਰਸ਼ਪ੍ਰੀਤ ਕੌਰ ਨੇ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ 'ਤੇ ਪੰਜਵਾਂ ਸਥਾਨ ਹਾਸਲ ਕੀਤਾ | ਅਕਾਲ ਅਕੈਡਮੀ ਭਦੌੜ ਦੇ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 12 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 42 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 38 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਸ਼ਾ-ਵਾਰ ਪ੍ਰਾਪਤੀਆਂ ਵਿੱਚ ਅੰਗਰੇਜ਼ੀ ਵਿੱਚ 99 ਅੰਕ, ਅਕਾਊਾਟਸ ਵਿੱਚ 99 ਅੰਕ, ਇਕਨੋਮਿਕਸ ਵਿੱਚ 98 ਅੰਕ, ਪੰਜਾਬੀ ਵਿੱਚ 100 ਵਿੱਚੋਂ 100 ਅੰਕ ਅਤੇ ਬਾਇਓਲੋਜੀ ਵਿੱਚ 99 ਅੰਕ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਅਕੈਡਮੀ ਦਾ ਮਾਣ ਹੋਰ ਵਧਾਇਆ | ਇਸ ਮੌਕੇ ਅਕੈਡਮੀ ਦੀ ਪਿ੍ੰਸੀਪਲ ਮੈਡਮ ਪ੍ਰੀਤੀ ਗਰੋਵਰ ਨੇ ਮੋਹਰੀ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ |