05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਸੰਗਰੂਰ, 19 ਮਈ (ਧੀਰਜ ਪਸੋਰੀਆ) - ਸਰਕਾਰਾਂ ਵੱਲੋਂ ਜਨਤਕ ਸਿੱਖਿਆ ਪ੍ਰਣਾਲੀ ਵੱਲ ਸੇਧਤ ਹਮਲਿਆਂ ਨੂੰ ਠੱਲ੍ਹਣ ਲਈ, ਚਿਰਾਂ ਤੋਂ ਲਟਕਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਦੇ ਹੱਲ ਲਈ, ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗਾਂ ਵਿੱਚ ਹੋਏ ਅਧਿਆਪਕ ਪੱਖੀ ਫੈਸਲੇ ਲਾਗੂ ਕਰਵਾਉਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ 2 ਜੂਨ ਨੂੰ ਸਿੱਖਿਆ ਭਵਨ ਮੁਹਾਲੀ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਅਤੇ ਮੁਜ਼ਾਹਰੇ ਦੀਆਂ ਤਿਆਰੀਆਂ ਦੇ ਸੰਬੰਧ 'ਚ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕ ਜਥੇਬੰਦੀਆਂ ਨਾਲ ਹੋਏ ਫ਼ੈਸਲਿਆਂ ਨੂੰ ਅਮਲੀ ਰੂਪ ਨਹੀਂ ਦੇ ਰਿਹਾ ਸਗੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਮੁੱਕਰਿਆ ਜਾ ਰਿਹਾ ਹੈ | ਫੋਕੀ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਅਧਿਆਪਕਾਂ ਨੂੰ ਗੈਰ ਵਿੱਦਿਅਕ ਡਿਊਟੀਆਂ ਵਿੱਚ ਉਲਝਾ ਕਿ ਸਕੂਲੀ ਸਿੱਖਿਆ ਦੇ ਢਾਂਚੇ ਨੂੰ ਤਹਿਸ ਨਹਿਸ ਕਰ ਦਿੱਤਾ ਹੈ | ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਅਧਿਆਪਕਾਂ ਨੂੰ ਸਰਕਾਰ ਦੇ ਅਧਿਆਪਕ ਅਤੇ ਮੁਲਾਜ਼ਮ ਮਾਰੂ ਹਮਲਿਆਂ ਬਾਰੇ ਦੱਸਣ ਅਤੇ ਰੋਸ ਧਰਨੇ ਵਿੱਚ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਸਕੂਲ ਵਿੱਚ ਅਧਿਆਪਕਾਂ ਤੱਕ ਪਹੁੰਚ ਕੀਤੀ ਜਾਵੇਗੀ | ਬਲਾਕ ਇਕਾਈਆਂ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਫ਼ਕੀਰ ਸਿੰਘ ਟਿੱਬਾ, ਹਰੀਸ ਕੁਮਾਰ, ਬੱਗਾ ਸਿੰਘ, ਸਰਬਜੀਤ ਸਿੰਘ ਪੁੰਨਾਵਾਲ, ਕਰਨੈਲ ਸਿੰਘ ਮੂਣਕ, ਬਾਰਾ ਸਿੰਘ, ਹੁਸਿਆਰ ਸਿੰਘ, ਜਗਦੀਪ ਸਿੰਘ, ਸੌਰਵ ਜੋਸ਼ੀ, ਵੀਰ ਸਿੰਘ, ਨਿਰਮਲ ਸਿੰਘ, ਸੁਰੇਸ ਕਾਂਸਲ, ਅਮਰਪਾਲ, ਸੋਨੂੰ, ਬੂਟਾ ਖਾਨ, ਮੇਜਰ ਸਿੰਘ ਕਾਲੀਆ, ਜਗਦੀਸ ਮੂਣਕ, ਮਨਜੀਤ ਸਿੰਘ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਵਧੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਹਿਲਾਇਆ – ਭਰਾਜ <br/> ਅਗਲੀ ਖ਼ਬਰ ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਸਰਕਾਰ: ਵਿਨਰਜੀਤ ਸਿੰਘ ਖਡਿਆਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।