06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਧੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਹਿਲਾਇਆ – ਭਰਾਜ <br/>

ਅਜੀਤ ਡੈਸਕ 20-05-2026
ਸੰਗਰੂਰ, 19 ਮਈ (ਧੀਰਜ ਪਸ਼ੌਰੀਆ) - ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨਾਲ ਆਮ ਲੋਕਾਂ ਤੇ ਆਰਥਿਕ ਬੋਝ ਪਾਇਆ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵੋਟਾਂ ਤੋਂ ਤੁਰੰਤ ਬਾਅਦ ਉਪਰੋਕਤ ਕੀਮਤਾਂ ਵਿੱਚ ਵਾਧਾ ਕਰਨਾ ਲੋਕਾਂ ਨਾਲ ਸਿੱਧਾ ਧੋਖਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ, ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਵਿੱਚ ਲੋਕਾਂ ਦਾ ਲੱਕ ਟੁੱਟਿਆ ਹੋਇਆ ਹੈ ਉੱਪਰੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ | ਇਸ ਦਾ ਅਸਰ ਰੋਜ਼ਮੱਰਾ ਦੀਆਂ ਜ਼ਰੂਰੀ ਵਸਤਾਂ ਤੇ ਪੈ ਰਿਹਾ ਹੈ | ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |

ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂ ਤੇ ਵਰਕਰ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।