ਸੁਨਾਮ ਊਧਮ ਸਿੰਘ ਵਾਲਾ 19 (ਰੁਪਿੰਦਰ ਸਿੰਘ ਸੱਗੂ) - ਸੁਨਾਮ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ 'ਚ ਕਈ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਨੂੰ ਲੈ ਕੇ ਸੁਨਾਮ ਅੰਦਰ, ਅਕਾਲੀ ਦਲ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿਚ ਚੋਣਾਂ ਲੜ ਰਹੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ ਉਨ੍ਹਾਂ ਕਿਹਾ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ 9 ਉਮੀਦਵਾਰ ਤੱਕੜੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ | ਇਸ ਮੌਕੇ 'ਤੇ ਮੌਕੇ 'ਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਰਵਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਉਮੀਦਵਾਰ ਤੇ ਲੋਕ ਹਾਜ਼ਰ ਸਨ |