06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਾਮਜ਼ਦਗੀ ਵਾਪਸ ਲੈਣ ਮਗਰੋਂ ਨਗਰ ਕੌਂਸਲ/ਨਗਰ ਪੰਚਾਇਤ ਲਈ ਕੁੱਲ 291 ਉਮੀਦਵਾਰ ਚੋਣ ਮੈਦਾਨ 'ਚ <br/>

ਅਜੀਤ ਡੈਸਕ 20-05-2026
ਮਲੇਰਕੋਟਲਾ, 19 ਮਈ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਮਲੇਰਕੋਟਲਾ ਲਈ 172, ਨਗਰ ਕੌਂਸਲ ਅਹਿਮਦਗੜ੍ਹ ਲਈ 101 ਅਤੇ ਨਗਰ ਪੰਚਾਇਤ ਅਮਰਗੜ੍ਹ ਲਈ 73 ਨਾਮਜ਼ਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਨਗਰ ਕੌਂਸਲ ਮਲੇਰਕੋਟਲਾ ਲਈ 2 ਅਤੇ ਨਗਰ ਕੌਂਸਲ ਅਹਿਮਦਗੜ੍ਹ ਲਈ 2 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ | ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਦਿਨ ਨਗਰ ਕੌਂਸਲ ਮਲੇਰਕੋਟਲਾ ਲਈ 12, ਨਗਰ ਕੌਂਸਲ ਅਹਿਮਦਗੜ੍ਹ ਲਈ 26 ਅਤੇ ਨਗਰ ਪੰਚਾਇਤ ਅਮਰਗੜ੍ਹ ਲਈ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ | ਉਨ੍ਹਾਂ ਦੱਸਿਆ ਕਿ ਹੁਣ ਨਗਰ ਕੌਂਸਲ ਮਲੇਰਕੋਟਲਾ ਲਈ 158, ਨਗਰ ਕੌਂਸਲ ਅਹਿਮਦਗੜ੍ਹ ਲਈ 73 ਅਤੇ ਨਗਰ ਪੰਚਾਇਤ ਅਮਰਗੜ੍ਹ ਲਈ 60 ਉਮੀਦਵਾਰ ਚੋਣ ਮੈਦਾਨ ਵਿੱਚ ਹਨ | ਉਨ੍ਹਾਂ ਦੱਸਿਆ ਕਿ 26 ਮਈ ਨੂੰ ਸਵੇਰੇ 08 ਵਜੇਂ ਤੋ ਸ਼ਾਮ 05 ਵਜੇ ਤੱਕ ਹੋਣ ਵਾਲੀ ਪੋਲਿੰਗ ਲਈ ਜ਼ਿਲ੍ਹੇ ਵਿੱਚ 61 ਵਾਰਡਾਂ ਲਈ 141 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ | ਨਗਰ ਕੌਂਸਲ ਮਲੇਰਕੋਟਲਾ ਅਧੀਨ 33 ਵਾਰਡਾਂ ਲਈ 101, ਨਗਰ ਕੌਂਸਲ ਅਹਿਮਦਗੜ੍ਹ ਅਧੀਨ 17 ਵਾਰਡਾਂ ਲਈ 29 ਅਤੇ ਨਗਰ ਪੰਚਾਇਤ ਅਮਰਗੜ੍ਹ ਅਧੀਨ 11 ਵਾਰਡਾਂ ਲਈ 11 ਬੂਥ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦਾ ਕੰਮ ਨਿਯਮਾਂ ਅਨੁਸਾਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿੱਚ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਸੁਨਾਮ 'ਚ ਨਗਰ ਕੌਂਸਲ ਚੋਣਾਂ ਦਾ ਅਖਾੜਾ ਭਖਿਆ, 6 ਵਾਰਡਾਂ 'ਚ ਸਿੱਧਾ ਮੁਕਾਬਲਾ <br/> ਅਗਲੀ ਖ਼ਬਰ ਅਹਿਮਦਗੜ੍ਹ ਦੀ ਸਿਆਸਤ 'ਚ ਰਵਿੰਦਰ ਪੁਰੀ ਨੇ ਕੀਤਾ ਵੱਡਾ ਧਮਾਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।