ਧੂਰੀ, 19 ਮਈ (ਸੰਜੇ ਲਹਿਰੀ) - ਟਕਸਾਲੀ ਕਾਂਗਰਸੀ ਆਗੂ ਸ੍ਰੀ ਹੰਸਰਾਜ ਗੁਪਤਾ ਨੇ ਅੱਜ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਕੌਂਸਲ ਚੋਣਾਂ ਵਿੱਚ ਹੀ ਬੌਖਲਾਹਟ ਵਿੱਚ ਜਾਪ ਰਹੀ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਵਿੱਚ ਹੀ ਅਨੇਕਾਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਕਾਗਜ ਰੱਦ ਕਰਨਾ ਇਸ ਗੱਲ ਦਾ ਸੰਕੇਤ ਹਨ ਕਿ ਸਰਕਾਰ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿੱਚੋਂ ਹੀ ਹਟਾਉਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਚ ਮੁਚ ਹੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ | ਤਾਂ ਇਹਨਾਂ ਚੋਣਾਂ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਦੀਆਂ ਇਹ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣੀਆਂ ਚਾਹੀਦੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ ਤਰੀਕੇ ਨਾਲ ਕਰਵਾਏ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ |