06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਢੀਂਡਸਾ ਦੀ ਅਗਵਾਈ ਹੇਠ ਅਕਾਲੀ ਦਲ (ਪੁਨਰ ਸੁਰਜੀਤ) ਕੌਂਸਲ ਚੋਣਾਂ 'ਚ ਕਰੇਗਾ ਸ਼ਾਨਦਾਰ ਪ੍ਰਦਰਸ਼ਨ – ਰਿਪੂ ਢਿੱਲੋਂ <br/>

ਅਜੀਤ ਡੈਸਕ 20-05-2026
ਸੰਗਰੂਰ, 19 ਮਈ (ਅਮਨਦੀਪ ਸਿੰਘ ਬਿੱਟਾ) – ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਪਾਰਟੀ ਸੁਨਾਮ, ਭਵਾਨੀਗੜ੍ਹ, ਲੌਂਗੋਵਾਲ ਅਤੇ ਧੂਰੀ ਸਮੇਤ ਹੋਰ ਥਾਵਾਂ ਉੱਤੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾ ਵਿੱਚ ਪਾਰਟੀ ਵਰਕਰਾਂ ਦੀ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ | ਨੁੱਕੜ ਮੀਟਿੰਗਾਂ, ਚੋਣ ਰੈਲੀਆਂ ਅਤੇ ਰੋਡ ਸ਼ੋਆਂ ਰਾਹੀਂ ਚੋਣ ਪ੍ਰੀਕਿਆ ਨੂੰ ਗਰਮਾਉਣ ਦੀ ਗੱਲ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਇਹ ਚੋਣਾ ਰਾਜ ਦੇ ਸਿਆਸੀ ਨਕਸ਼ੇ ਨੂੰ ਨਵੀਂ ਦਿਸ਼ਾ ਦੇਣ ਜਾ ਰਹੀਆਂ ਹਨ ਕਿਉਂਕਿ ਅਕਾਲੀ ਦਲ ਬਾਦਲ, ਭਾਜਪਾ, ਕਾਂਗਰਸ ਅਤੇ ਹੁਣ ਆਪ ਪਾਰਟੀ ਤੋਂ ਸਤਾਏ ਪੰਜਾਬ ਦੇ ਵੋਟਰਾਂ ਲਈ ਹੁਣ ਤੀਜਾ ਬਦਲ ਅਕਾਲੀ ਦਲ (ਪੁਨਰ ਸੁਰਜੀਤ) ਹੀ ਹੈ ਅਤੇ ਜੋ ਹੰੁਗਾਰਾ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਵੋਟਰਾਂ ਵੱਲੋਂ ਦਿੱਤਾ ਜਾ ਰਿਹਾ ਹੈ ਉਸ ਤੋਂ ਇਲਾਵਾ ਨਿਸ਼ਚਤ ਹੈ ਕਿ 2027 ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਪੰਥਕ ਸਰਕਾਰ ਬਣਨਾ ਤੈਅ ਹੈ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਵਲੋਂ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਵਾਨੀਗੜ੍ਹ ਨਗਰ ਕੌਂਸਲ ਲਈ 66 ਉਮੀਦਵਾਰ ਮੈਦਾਨ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।