06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਲੇਰਕੋਟਲਾ 'ਚ 'ਆਪ' ਉਮੀਦਵਾਰ ਹੂੰਝਾ ਫੇਰ ਜਿੱਤ ਦਰਜ ਕਰਵਾਉਗੇ - ਚੇਅਰਮੈਨ ਜਾਫ਼ਰ ਅਲੀ ਭੈਣੀ <br/>

ਅਜੀਤ ਡੈਸਕ 20-05-2026
ਮਲੇਰਕੋਟਲਾ, 19 ਮਈ (ਮੁਹੰਮਦ ਹਨੀਫ਼ ਥਿੰਦ) - ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਸਿਰਫ਼ ਸਿਆਸੀ ਮੁਕਾਬਲੇ ਲਈ ਹੀ ਨਹੀਂ, ਸਗੋਂ ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਚੋਣ ਮੈਦਾਨ 'ਚ ਉੱਤਰੀ ਹੈ ਤੇ ਲਾਜ਼ਮੀ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਹੂੰਝਾ ਫੇਰੂ ਜਿੱਤ ਦਰਜ ਕਰੇਗੀ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਾਫ਼ਰ ਅਲੀ ਭੈਣੀ ਕੰਬੋਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੇ ਵਰਗਾਂ ਦੇ ਹਿੱਤਾਂ ਲਈ ਦਿਨ ਮਿਹਨਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਮਲੇਰਕੋਟਲਾ ਸ਼ਹਿਰ ਦੇ 33 ਵਾਰਡਾਂ ਅਤੇ ਪਿੰਡਾਂ ਅੰਦਰ ਹਰੇਕ ਵਰਗ ਦੀ ਭਲਾਈ ਲੋਕ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਰ ਵਾਰਡ 'ਚ ਸਾਫ਼-ਸੁਥਰੇ ਅਕਸ ਵਾਲੇ ਅਤੇ ਮਿਹਨਤੀ ਚਿਹਰੇ ਹੀ ਚੋਣ ਮੈਦਾਨ ਵਿਚ ਉਤਾਰੇ ਹਨ, ਜਿਨ੍ਹਾਂ ਨੂੰ ਜਨਤਾ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਅਟੁੱਟ ਵਿਸ਼ਵਾਸ ਪ੍ਰਗਟਾਇਆ ਕਿ ਸ਼ਹਿਰ ਦੇ ਕੁਝ ਕੁ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਪਟੜੀ ਤੇ ਲਿਆਉਣ ਲਈ ਸੂਝਵਾਨ ਲੋਕ ਆਮ ਆਦਮੀ ਪਾਰਟੀ ਦੀਆਂ ਜ਼ਰੂਰ ਮੋਹਰ ਲਾਉਣਗੇ |

ਪਿਛਲੀ ਖ਼ਬਰ ਦੂਹਰੀਆਂ-ਤੀਹਰੀਆਂ ਡਿਊਟੀਆਂ ਲਗਾਉਣ ਵਿਰੁੱਧ ਮੁਜ਼ਾਹਰਾ 20 ਨੂੰ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਵਲੋਂ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।