ਅਮਰਗੜ੍ਹ 19 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ ਮਿਊਾਸੀਪਲ ਕੌਂਸਲਰਾਂ ਦੀ 26 ਮਈ ਨੂੰ ਹੋਰ ਰਹੀ ਚੋਣ ਲਈ ਵੱਖ ਵੱਖ ਪਾਰਟੀਆਂ ਦੇ ਅਤੇ ਆਜ਼ਾਦ 73 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਅਮਰਗੜ੍ਹ ਨੇ ਦੱਸਿਆ ਕਿ ਅੱਜ 13 ਉਮੀਦਵਾਰਾਂ ਵਲੋਂ ਆਪਣੇ ਨਾਮਜਦਗੀ ਵਾਪਸ ਲੈਣ ਨਾਲ 60 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਾਰਟੀਆਂ ਦੇ ਟਿਕਟ 'ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਸਨ ਅਤੇ ਆਜ਼ਾਦ ਉਮੀਦਵਾਰਾਂ ਨੂੰ ਵੱਖ-ਵੱਖ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ | ਇੱਥੇ ਜੇਕਰ ਯੋਗ ਹੈ ਕਿ ਜਿੱਥੇ ਜਿਆਦਾਤਰ ਨਾਮਜ਼ਦਗੀ ਪੱਤਰ ਕਵਰਿੰਗ ਉਮੀਦਵਾਰਾਂ ਵਲੋਂ ਵਾਪਸ ਲਏ ਗਏ ਹਨ, ਉੱਥੇ ਪੰਜ ਨੰਬਰ ਵਾਰਡ ਵਿੱਚੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੱਤਿਆ, 10 ਨੰਬਰ ਵਾਰਡ ਵਿੱਚੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਅਤੇ ਭਾਜਪਾ ਦੇ ਉਮੀਦਵਾਰ ਹਰਿੰਦਰ ਸਿੰਘ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ | ਚੋਣ ਲੜ ਰਹੀਆ ਤਿੰਨ ਮੁੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਵਾਰਡਾਂ ਚੋਂ ਨਾਮਜਦਗੀ ਪੱਤਰ ਵਾਪਸ ਲੈਣ ਸਬੰਧੀ ਵੋਟਰਾਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ | ਚੋਣ ਨਤੀਜੇ ਭਾਵੇਂ 29 ਮਈ ਨੂੰ ਸਾਹਮਣੇ ਆਉਣਗੇ ਪ੍ਰੰਤੂ ਲੋਕਾਂ ਵੱਲੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਆਜ਼ਾਦ ਉਮੀਦਵਾਰਾਂ ਦੀ ਕਾਰਗੁਜ਼ਾਰੀ ਨੂੰ ਇੱਕ ਦੂਸਰੇ ਦੀ ਜਿੱਤ ਹਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ |