15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੰਗਰੂਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਸ. ਲਾਭ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਤੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਮੈਰਿਟ ਵਿੱਚ ਆਈਆਂ, ਜਿਨ੍ਹਾਂ 'ਚੋਂ ਹਰਸ਼ਦੀਪ ਕੌਰ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਹਰਨੀਤ ਕੌਰ ਨੇ 96 ਪ੍ਰਤੀਸ਼ਤ ਅਤੇ ਸੰਦੀਪ ਕੌਰ ਨੇ ਵੀ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 16 ਬੱਚਿਆਂ ਨੇ 90 ਪ੍ਰਤੀਸ਼ਤ ਤੋਂ 95 ਪ੍ਰਤੀਸ਼ਤ ਤੱਕ ਅੰਕ ਪ੍ਰਾਪਤ ਕੀਤੇ |

ਪਿਛਲੀ ਖ਼ਬਰ ਰਿਸ਼ੀ ਸਤੌਜ ਬਣੇ 'ਆਪ' ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ <br/> ਅਗਲੀ ਖ਼ਬਰ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਲੇਖ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।